17 ਜੁਲਾਈ ਤੱਕ ਮਨਾਇਆ ਜਾਵੇਗਾ ਵਿਸ਼ਵ ਜਨਸੰਖਿਆ ਦਿਵਸ -ਕੁਆਰਡੀਨੇਟਰ ਨਹਿਰੂ ਯੂਵਾ ਕੇਂਦਰ

ਅੰਮ੍ਰਿਤਸਰ 15 ਜੁਲਾਈ — ਨਹਿਰੂ ਯੂਵਾ ਕੇਂਦਰ ਅੰਮ੍ਰਿਤਸਰ, ਯੂਵਾ ਪ੍ਰੋਗਰਾਮ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੁਆਰਾ ਜ਼ਿਲਾ ਅੰਮ੍ਰਿਤਸਰ ਵਿੱਚ ਨਹਿਰੂ ਯੂਵਾ ਕੇਂਦਰ ਦੇ ਵਲੰਟੀਅਰ ਰਾਹੀਂ ਵਿਸ਼ਵ ਜਨਸੰਖਿਆ ਦਿਵਸ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡਮ ਅਕਾਂਸ਼ਾ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਦਿਵਸ ਰਾਹੀਂ ਲੋਕਾਂ ਨੂੰ ਪਰਿਵਾਰ ਨਿਯੋਜਨ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਇਸਦੇ ਫਾਇਦੇ ਬਾਰੇ ਦੱਸਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਦੇ ਨਾਲ ਨਾਲ ਪਰਿਵਾਰ ਨਿਯੋਜਨ ਨਾ ਕਰਨ ਵਾਲੇ ਲੋਕਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਵਿਸ਼ਵ ਜਨਸੰਖਿਆ ਦਿਵਸ 11 ਜੁਲਾਈ ਤੋਂ ਸ਼ੁਰੂ ਕੀਤਾ ਗਿਆ ਸੀ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵਲੋਂ ਭਾਗ ਲਿਆ ਗਿਆ ਹੈ। ਉਨਾਂ ਦੱਸਿਆ ਕਿ ਨਹਿਰੂ ਯੂਵਾ ਕੇਂਦਰ ਦੁਆਰਾ ਇਸ ਵਿਸ਼ੇ ਤੇ ਵੈਬੀਨਾਰ, ਲੇਖ ਮੁਕਾਬਲੇ ਅਤੇ ਈ-ਪੋਸਟਰ ਵਰਗੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਨਹਿਰੂ ਯੂਵਾ ਕੇਂਦਰ ਦੇ ਵਲੰਟੀਅਰਾਂ ਵਲੋਂ ਪਿੰਡ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਵੀਡਿਓ ਸੰਦੇਸ਼ ਰਾਹੀਂ ਵੀ ਜਨਸੰਖਿਆ ਦੇ ਵੱਧਦੇ ਦੁਸ਼ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।






















