ਟੀ-ਸੀਰੀਜ਼ ਕੰਪਨੀ ਦੇ ਮਾਲਕ ਖਿਲਾਫ ਬਾਲਾਤਕਾਰ ਦਾ ਕੇਸ ਦਰਜ
ਦੇਖੋ,ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ) ਇਕ 30 ਸਾਲਾ ਔਰਤ ਨੇ ਟੀ-ਸੀਰੀਜ਼ ਦੇ ਮੈਨੇਜਿੰਗ ਡਾਇਰੈਕਟਰ ਅਤੇ ਨਿਰਮਾਤਾ ਭੂਸ਼ਣ ਕੁਮਾਰ ਖਿਲਾਫ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਦਾ ਦੋਸ਼ ਹੈ ਕਿ ਭੂਸ਼ਨ ਕੁਮਾਰ ਨੇ ਟੀ-ਸੀਰੀਜ਼ ਦੇ ਪ੍ਰੋਜੈਕਟ ਵਿਚ ਕੰਮ ਕਰਵਾਉਣ ਦੇ ਬਹਾਨੇ ਉਸ ਨਾਲ ਬਲਾਤਕਾਰ ਕੀਤਾ। ਮੁੰਬਈ ਦੀ ਡੀ ਐਨ ਨਗਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਲੜਕੀ ਨੇ ਦੋਸ਼ ਲਾਇਆ ਕਿ ਭੂਸ਼ਣ ਕੁਮਾਰ ਨੇ ਉਸ ਨੂੰ ਧਮਕੀ ਦਿੱਤੀ ਸੀ। ਫਿਲਹਾਲ, ਭੂਸ਼ਣ ਕੁਮਾਰ ਵੱਲੋਂ ਇਸ ਮਾਮਲੇ ਵਿਚ ਕੋਈ ਜਵਾਬ ਨਹੀਂ ਆਇਆ ਹੈ।






















