• Latest
  • Trending
ਤਰਨਤਾਰਨ ਘਟਨਾ ਕਾਂਗਰਸੀ ਵਰਕਰਾਂ ਨੂੰ ਵਿਰੋਧੀਆਂ ‘ਤੇ ਹਮਲੇ ਕਰਨ ਦੀ ਖੁੱਲੀ ਛੋਟ ਦਾ ਨਤੀਜਾ : ਸੁਖਬੀਰ ਬਾਦਲ

ਤਰਨਤਾਰਨ ਘਟਨਾ ਕਾਂਗਰਸੀ ਵਰਕਰਾਂ ਨੂੰ ਵਿਰੋਧੀਆਂ ‘ਤੇ ਹਮਲੇ ਕਰਨ ਦੀ ਖੁੱਲੀ ਛੋਟ ਦਾ ਨਤੀਜਾ : ਸੁਖਬੀਰ ਬਾਦਲ

9 years ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

39 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਰਨਤਾਰਨ ਘਟਨਾ ਕਾਂਗਰਸੀ ਵਰਕਰਾਂ ਨੂੰ ਵਿਰੋਧੀਆਂ ‘ਤੇ ਹਮਲੇ ਕਰਨ ਦੀ ਖੁੱਲੀ ਛੋਟ ਦਾ ਨਤੀਜਾ : ਸੁਖਬੀਰ ਬਾਦਲ

February 3, 2018
in ਪੰਜਾਬ
ਤਰਨਤਾਰਨ ਘਟਨਾ ਕਾਂਗਰਸੀ ਵਰਕਰਾਂ ਨੂੰ ਵਿਰੋਧੀਆਂ ‘ਤੇ ਹਮਲੇ ਕਰਨ ਦੀ ਖੁੱਲੀ ਛੋਟ ਦਾ ਨਤੀਜਾ : ਸੁਖਬੀਰ ਬਾਦਲ

ਤਰਨਤਾਰਨ ਘਟਨਾ ਕਾਂਗਰਸੀ ਵਰਕਰਾਂ ਨੂੰ ਵਿਰੋਧੀਆਂ ‘ਤੇ ਹਮਲੇ ਕਰਨ ਦੀ ਖੁੱਲੀ ਛੋਟ ਦਾ ਨਤੀਜਾ : ਸੁਖਬੀਰ ਬਾਦਲ
ਦੁਕਾਨਾਂ ਦੀ ਤੋੜਭੰਨ ਅਤੇ ਗੁਰਦੁਆਰੇ ਮੱਥਾ ਟੇਕਣ ਜਾ ਰਹੀਆਂ ਲੜਕੀਆਂ ਨਾਲ ਕੀਤੀ ਜਿਨਸੀ ਛੇੜਛਾੜ ਦੀਆਂ ਘਟਨਾਵਾਂ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ
ਚੰਡੀਗੜ, 3 ਫਰਵਰੀ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਲ ਨੇ ਅੱਜ ਕਿਹਾ ਕਿ ਤਰਨ ਤਾਰਨ ਵਿਖੇ ਇੱਕ ਮਾਰਕੀਟ ਵਿਚ ਗੁੰਡਾਗਰਦੀ ਅਤੇ ਗੁਰਦੁਆਰੇ ਮੱਥਾ ਟੇਕਣ ਜਾ ਰਹੀਆਂ ਲੜਕੀਆਂ ਨਾਲ ਛੇੜਛਾੜ ਦੀ ਘਟਨਾ ਦਰਅਸਲ ਕਾਂਗਰਸੀ ਗੁੰਡਿਆਂ ਨੂੰ ਆਪਣੇ ਵਿਰੋਧੀਆਂ ਉੱਤੇ ਹਮਲੇ ਕਰਨ ਲਈ ਦਿੱਤੀ ਖੁੱਲ ਦਾ ਨਤੀਜਾ ਹੈ। ਉਹਨਾਂ ਨੇ ਇਸ ਸਾਰੀ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।
ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਦੀ ਹਕੂਮਤ ਦੌਰਾਨ ਪੰਜਾਬ ਵਿਚ ਫੈਲੇ ਜੰਗਲ ਰਾਜ ਦੀ ਇਸ ਤੋਂ ਵੱਡੀ ਕੋਈ ਮਿਸਾਲ ਨਹੀਂ ਹੋ ਸਕਦੀ, ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਕਿਹਾ ਤਿੰਨ ਦਿਨ ਪਹਿਲਾਂ ਤਰਨ ਤਾਰਨ ਦੇ ਅੱਡਾ ਬਜ਼ਾਰ ਵਿਚ 40 ਮਿੰਟਾਂ ਤਕ ਗੁੰਡੇ ਦੁਕਾਨਾਂ ਦੀ ਤੋੜਭੰਨ ਕਰਦੇ ਰਹੇ।  ਉਹਨਾਂ ਕਿਹਾ ਕਿ ਦੁਕਾਨਦਾਰ ਮਹਿਜ਼ 40 ਮੀਟਰ ਦੇ ਫਾਸਲੇ ਉਤੇ ਸਥਿਤ ਪੁਲਿਸ ਚੌਂਕੀ ਵਿਚ ਮੱਦਦ ਲਈ ਫੋਨ ਕਰਦੇ ਰਹੇ, ਪਰ ਉੱਥੇ ਮੌਜੂਦ ਏਐਸਆਈ ਨੇ ਉਹਨਾਂ ਦੀ ਮੱਦਦ ਵਾਸਤੇ ਆਉਣ ਤੋਂ ਇਨਕਾਰ ਕਰ ਦਿੱਤਾ। ਇੱਥੋਂ ਤਕ ਕਿ ਐਸਐਸਪੀ ਨੇ ਵੀ ਕਿਸੇ ਦਾ ਫੋਨ ਨਹੀਂ ਸੁਣਿਆ।
ਸ ਬਾਦਲ ਨੇ ਕਿਹਾ ਕਿ ਸਿਰਫ ਇਹੀ ਨਹੀਂ ਹੋਇਆ। ਕੱਲ• ਸਾਹਮਣੇ ਆਈ ਇੱਕ ਵੀਡਿਓ ਤੋਂ ਇਹ ਸ਼ਰਮਨਾਕ ਖੁਲਾਸਾ ਹੋਇਆ ਹੈ ਕਿ ਗੁੰਡੇ ਗੁਰਦੁਆਰੇ ਮੱਥਾ ਟੇਕਣ ਜਾ ਰਹੀਆਂ ਲੜਕੀਆਂ ਨੂੰ ਵੀ ਛੇੜ ਰਹੇ ਸਨ ਅਤੇ ਵਾਲਾਂ ਤੋਂ ਫੜ ਕੇ ਘਸੀਟ ਰਹੇ ਸਨ।
ਇਹ ਟਿੱਪਣੀ ਕਰਦਿਆਂ ਕਿ ਇੱਕ ਸੱਭਿਅਕ ਸਮਾਜ ਵਿਚ ਅਜਿਹੀ ਵਹਿਸ਼ੀਪੁਣੇ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀ ਘਟਨਾ  ਪੰਜਾਬ ਵਿਚ ਪਹਿਲਾਂ ਕਦੀ ਨਹੀਂ ਵਾਪਰੀ, ਅਕਾਲੀ ਦਲ ਦੇ ਪ੍ਰਧਾਨ ਨੇ ਇਸ ਗੁੰਡਾਗਰਦੀ ਦੀ ਘਟਨਾ ਨੂੰ ਰੋਕਣ ਲਈ ਮੌਕੇ ਉੱਤੇ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਐਸਐਸਪੀ ਖ਼ਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਉਹਨਾਂ ਇਹ ਵੀ ਮੰਗ ਕੀਤੀ ਕਿ ਇਹ ਕਾਰਵਾਈ ਤੁਰੰਤ ਹੋਣੀ ਚਾਹੀਦੀ ਹੈ, ਕਿਉਂਕਿ ਇਹ ਗੱਲ ਸਾਫ ਹੋ ਚੁੱਕੀ ਹੈ ਕਿ ਤਰਨ ਤਾਰਨ ਦੀ ਪੁਲਿਸ ਦੋਸ਼ੀਆਂ ਨੂੰ ਬਚਾ ਰਹੀ ਹੈ। ਇਸ ਮਾਮਲੇ ਵਿਚ ਅਜੇ ਤਕ ਸਿਰਫ ਇੱਕ ਗਿਰਫਤਾਰੀ ਕੀਤੀ ਗਈ ਹੈ ਜਦਕਿ 15 ਦੋਸ਼ੀਆਂ ਖ਼ਿਲਾਫ ਅਜੇ ਤੀਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਸਰਦਾਰ ਬਾਦਲ ਨੇ ਕਿਹਾ ਕਿ ਨਿਆਂਇਕ ਜਾਂਚ ਰਾਂਹੀ ਸਿਆਸੀ-ਪੁਲਿਸ ਗਠਜੋੜ ਦਾ ਵੀ ਖੁਲਾਸਾ ਹੋ ਜਾਵੇਗਾ, ਜਿਸ ਕਰਕੇ ਪਹਿਲੀ ਗੱਲ ਤਾਂ ਇਹ ਹੈ ਕਿ ਅਜਿਹੀ ਘਿਣੌਨੀ ਘਟਨਾ ਵਾਪਰਨ ਦਿੱਤੀ ਗਈ ਅਤੇ ਉਸ ਤੋਂ ਬਾਅਦ ਅਜੇ ਤੀਕ ਦੋਸ਼ੀਆਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉੁਹਨਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਦੇ ਅੱਤਿਆਚਾਰਾਂ ਤੋਂ ਪੀੜਤ ਸਾਰੇ ਵਿਅਕਤੀਆਂ ਨੂੰ ਕੇਸਾਂ ਨੂੰ ਇਸ ਵਿਚ ਸ਼ਾਮਿਲ ਕਰਨ ਲਈ ਨਿਆਂਇਕ ਜਾਂਚ ਦਾ ਘੇਰਾ ਵੱਡਾ ਕੀਤਾ ਜਾਣਾ ਚਾਹੀਦਾ ਹੈ।  ਉਹਨਾਂ ਕਿਹਾ ਕਿ ਫਤਿਹਗੜ ਚੂੜੀਆਂ ਦੀ ਅੰਤਰਰਾਸ਼ਟਰੀ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਮੌਤ ਦੀ ਜਾਂਚ ਕੀਤੀ ਜਾ ਸਕਦੀ ਹੈ, ਜਿਸ ਨੇ ਆਪਣੇ ਪਰਿਵਾਰ ਉੱਤੇ ਹੋਏ ਹਮਲੇ ਮਗਰੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਲ ਮੱਦਦ ਲਈ ਫਰਿਆਦ ਕੀਤੀ ਸੀ, ਪਰ ਉਸ ਦੀ ਕਿਸੇ ਨੇ ਨਹੀਂ ਸੁਣੀ ਅਤੇ ਹਾਰ ਕੇ ਉਸ ਕੁੜੀ ਨੇ ਆਤਮ ਹੱਿਤਆ ਕਰ ਲਈ ਸੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਜੈਤੋ ਦਾ ਇੱਕ ਪਰਿਵਾਰ ਆਪਣੀ ਮਿੱਲ ਅਤੇ ਹੋਰ ਸੰਪਤੀ ਵੇਚ ਕੇ ਇਸ ਲਈ ਵਿਦੇਸ਼ ਚਲਾ ਗਿਆ ਸੀ, ਕਿਉਂਕਿ ਪੁਲਿਸ ਉਹਨਾਂ ਗੈਂਗਸਟਰਾਂ ਵਿਚੋਂ ਕਿਸੇ ਨੂੰ ਵੀ ਗਿਰਫਤਾਰ ਨਹੀਂ ਸੀ ਕੀਤਾ, ਜਿਹਨਾਂ ਨੇ ਪੈਸੇ ਦੇਣ ਤੋਂ ਇਨਕਾਰ ਕਰਨ ਤੇ ਪਰਿਵਾਰ ਦੇ ਮੁਖੀ ਰਵਿੰਦਰ ਕੋਛੜ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਅਜਿਹੀਆਂ ਘਟਨਾਵਾਂ ਅੱਤਵਾਦ ਦੇ ਦਿਨਾਂ ਵਿਚ ਵੀ ਨਹੀਂ ਸਨ ਵਾਪਰੀਆਂ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਅਜਿਹੀ ਹਾਲਤ ਹੈ ਕਿ ਹਰ ਦਿਨ ਅਜਿਹੇ ਅਪਰਾਧ ਹੋ ਰਹੇ ਹਨ, ਜਿਹਨਾਂ ਬਾਰੇ ਪਹਿਲਾਂ ਕਦੇ ਸੁਣਿਆ ਨਹੀਂ ਹੁੰਦਾ। ਉਹਨਾਂ ਕਿਹਾ ਕਿ ਕੱਲ• ਹੀ ਪੱਟੀ ਦਾ ਇੱਕ ਵਪਾਰੀ ਅਨਿਲ ਜੈਨ ਜਦੋਂ ਬੈਂਕ ਵਿਚ ਪੈਸੇ  ਜਮਾ ਕਰਵਾਉਣ ਗਿਆ ਸੀ ਤਾਂ ਬੈਂਕ ਦੇ ਬਾਹਰ ਉਸ ਨੂੰ ਗੋਲੀ ਮਾਰ ਦਿੱਤੀ ਗਈ।
ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਦੇ ਬੇਖ਼ੌਫ ਹੋ ਕੇ ਜ਼ਿੰਦਗੀ ਜੀਉਣ ਦੇ ਅਧਿਕਾਰ ਲਈ ਲੜਾਈ ਵਾਸਤੇ ਤਿਆਰ ਰਹਿਣ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਅੱਤਿਆਚਾਰਾਂ ਦੇ ਸਾਰੇ ਕੇਸਾਂ ਖ਼ਿਲਾਫ ਅੰਦੋਲਨ ਕਰੇਗਾ ਅਤੇ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਲਈ ਮਜ਼ਬੂਰ ਕਰ ਦੇਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

by Ankit
3 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 