ਮੁੰਬਈ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ
ਚੈਂਬੂਰ ਤੇ ਵਿਕਰੋਲੀ ਵਿੱਚ ਦਿਵਾਰ ਡਿੱਗਣ ਕਾਰਨ 14 ਦੀ ਮੌਤ
ਵੱਖ-ਵੱਖ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਵੀ ਜਾਰੀ
![]()
ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ) ਪਿਛਲੇ ਕਈ ਦਿਨਾਂ ਤੋਂ ਮੁੰਬਈ ਵਿੱਚ ਭਾਰੀ ਮੀਂਹ ਪੈ ਰਿਹਾ ਹੈ । ਇਸ ਵਾਰ ਮਹਾਰਾਸ਼ਟਰ ਵਿੱਚ ਮਾਨਸੂਨ ਸਮੇਂ ਤੋਂ ਪਹਿਲਾਂ ਆਇਆ ਸੀ। ਹਾਲਾਂਕਿ ਕੁਝ ਦਿਨਾਂ ਬਾਅਦ ਬਾਰਿਸ਼ ਘੱਟ ਗਈ ਸੀ, ਪਰ ਮੁੰਬਈ ਵਿੱਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਮੀਂਹ ਹੈ। ਇਸ ਕਾਰਨ ਕਈ ਖੇਤਰ ਪਾਣੀ ਭਰ ਗਿਆ ਹੈ । ਮੌਸਮ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਸੀ।
ਖ਼ਬਰ ਮਿਲੀ ਹੈ ਕਿ ਮੁੰਬਈ ਵਿੱਚ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਮੁੰਬਈ ਦੇ ਚੈਂਬੂਰ ਵਿੱਚ ਕੁਝ ਝੁੱਗੀਆਂ ਤੇ ਦਿਵਾਰ ਡਿੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ ਵਿਕਰੋਲੀ ਵਿੱਚ ਵੀ ਦਿਵਾਰ ਡਿੱਗਣ ਕਾਰਨ 3ਲੋਕਾਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਜ਼ਮੀਨ ਖਿਸਕਣ ਕਾਰਨ ਹੋਇਆ ਹੈ,ਬਚਾਅ ਕਾਰਜ ਜਾਰੀ ਹੈ । ਮੌਸਮ ਵਿਭਾਗ ਵੱਲੋਂ ਅੱਜ ਲਈ ਰੈਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਅੱਜ ਪੂਰੇ ਦਿਨ ਭਾਰੀ ਮੀਂਹ ਪੈਣ ਦੀ ਉਮੀਦ ਹੈ। ਮੁੰਬਈ ਨਾਲ ਲੱਗਦੇ ਠਾਣੇ, ਪਾਲਘਰ ਅਤੇ ਰਾਏਗੜ ਵਿੱਚ ਵੀ ਅੱਜ ਮੀਂਹ ਦਾ ਕਹਿਰ ਦੇਖਣ ਨੂੰ ਮਿਲਿਆ ਹੈ।

ਮੀਂਹ ਦੇ ਕਾਰਨ ਮੁੰਬਈ ਦੇ ਕਈ ਇਲਾਕਿਆਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ, ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਰਾਤ ਭਰ ਲੋਕ ਘਰਾਂ ਵਿੱਚੋਂ ਪਾਣੀ ਬਾਹਰ ਕੱਢਣ ਵਿੱਚ ਰੁੱਝੇ ਰਹੇ। ਅੰਧੇਰੀ ਅਤੇ ਆਸ-ਪਾਸ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।






















