ਕੱਲ੍ਹ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਇਜਲਾਸ
ਇਜਲਾਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਸੱਦੀ ਸਰਬ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ)- ਕੱਲ੍ਹ ਤੋਂ ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਸੂਚਨਾ ਮੁਤਾਬਕ ਸੰਸਦ ਦਾ ਮਾਨਸੂਨ ਇਜਲਾਸ 19ਜੁਲਾਈ ਤੋਂ 13ਅਗਸਤ ਤੱਕ ਜਾਰੀ ਰਹੇਗਾ। ਇਸ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਅੱਜ ਸਰਬ ਦਲ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋ ਸਕਦੇ ਹਨ।























