ਮੁੰਬਈ ‘ਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਮ੍ਰਿਤਕਾਂ ਅਤੇ ਜਖ਼ਮੀਆਂ ਨੂੰ ਪ੍ਰਧਾਨ ਮੰਤਰੀ ਰਾਹਤ ਕੋਸ਼ ਅਨੁਗ੍ਰਹਿ ਰਾਸ਼ੀ ਦੇਣ ਦਾ ਕੀਤਾ ਐਲਾਨ

ਨਵੀਂ ਦਿੱਲੀ, 18ਜੁਲਾਈ (ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਚੈਂਬੂਰ ਅਤੇ ਵਿਕ੍ਰੋਲੀ ਵਿੱਚ ਕੰਧ ਗਿਰਨ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਜਾਨ ਗਵਾਉਣ ਵਾਲੇ ਹਰ ਵਿਅਕਤੀ ਦੇ ਨੇੜਲੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮੁੰਬਈ ਦੇ ਚੈਂਬੂਰ ਅਤੇ ਵਿਕ੍ਰੋਲੀ ਵਿੱਚ ਕੰਧ ਗਿਰਨ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ, ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)

ਮੁੰਬਈ ਵਿੱਚ ਕੰਧ ਗਿਰਨ ਨਾਲ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਨੇੜਲੇ ਰਿਸ਼ਤੇਦਾਰ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਦਾਨ–ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ।”






















