ਸਿਆਸੀ ਅਟਕਲਾਂ ਤੇ ਲੱਗਿਆ ਪੂਰਨ ਵਿਰਾਮ
ਆਖਿਰਕਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ
ਚਾਰ ਕਾਰਜਕਾਰੀ ਪ੍ਰਧਾਨਾਂ ਦੀ ਵੀ ਕੀਤੀ ਗਈ ਨਿਯੁਕਤੀ
ਦੇਖੋ ਕਿਹਨੂੰ-ਕਿਹਨੂੰ ਮਿਲਿਆ ਕਿਹੜਾ ਅਹੁਦਾ

ਚੰਡੀਗੜ੍ਹ, 18ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਵਿੱਚ ਚੱਲ ਰਹੀ ਕਸ਼ਮਕਸ਼ ਨੇ ਇੱਕ ਵੱਡਾ ਮੋੜ ਲਿਆ ਹੈ। ਕਾਂਗਰਸ ਪਾਰਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ, ਜਿਹਨਾਂ ਵਿੱਚ ਸੰਗਤ ਸਿੰਘ ਗਿਲਜ਼ੀਆਂ ,ਪਵਨ ਗੋਇਲ , ਕੁਲਜੀਤ ਸਿੰਘ ਨਾਗਰਾ ਅਤੇ ਸੁਖਵਿੰਦਰ ਸਿੰਘ ਡੈਨੀ ਸ਼ਾਮਿਲ ਹਨ।






















