ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਵੱਲੋਂ ਮੁਲਾਕਾਤਾਂ ਦਾ ਦੌਰ ਸ਼ੁਰੂ
ਕੁਲਜੀਤ ਨਾਗਰਾ ਨੂੰ ਮਿਲਣ ਤੋਂ ਬਾਅਦ ਹੁਣ ਪਹੁੰਚੇ ਸੁਨੀਲ ਜਾਖੜ ਦੇ ਘਰ
ਕੁਲਬੀਰ ਜੀਰਾ ਅਤੇ ਰਾਜਾ ਵੜਿੰਗ ਵੀ ਦਿਖੇ ਨਾਲ
ਚੰਡੀਗੜ੍ਹ,19 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੁੂ ਨੇ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਅੱਜ ਸਵੇਰੇ ਨਵੇਂ ਬਣਾਏ ਗਏ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੂੰ ਮਿਲਣ ਤੋਂ ਬਾਅਦ ਸਿੱਧੁੂ ਸੁਨੀਲ ਜਾਖੜ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਤੇ ਪਹੁੰਚੇ ।
























