ਪ੍ਰਧਾਨ ਮੰਤਰੀ ਮੋਦੀ ਦਾ ਕਾਂਗਰਸ ‘ਤੇ ਵੱਡਾ ਹਮਲਾ
ਕਿਹਾ ਕਿ ਕਾਂਗਰਸ ਕੋਮਾ ਵਿੱਚ ਚਲੀ ਗਈ ਹੈ ਅਤੇ ਸੱਤਾ ਵਿੱਚ ਆਉਣ ਵਾਲੀ ਭਾਜਪਾ ਨੂੰ ਹਜ਼ਮ ਕਰਨ ਵਿੱਚ ਅਸਮਰੱਥ ਹੈ

ਨਵੀਂ ਦਿੱਲੀ,21ਜੁਲਾਈ(ਵਿਸ਼ਵ ਵਾਰਤਾ)-ਕਾਂਗਰਸ ‘ਤੇ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਾਰਟੀ ਕੋਮਾ ‘ਚ ਚਲੀ ਗਈ ਹੈ ਅਤੇ ਭਾਜਪਾ ਨੂੰ ਸੱਤਾ ‘ਚ ਆਉਣ ਨੂੰ ਹਜ਼ਮ ਕਰਨ ‘ਚ ਅਸਮਰਥ ਹੈ। ਭਾਜਪਾ ਸੰਸਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਸੰਸਦ ਦੇ ਦੋਵਾਂ ਸਦਨਾਂ ਵਿੱਚ ਚਰਚਾ ਕਰਾਉਣ ਲਈ ਤਿਆਰ ਹੈ, ਪਰ ਵਿਰੋਧੀ ਧਿਰ ਬੇਹੱਦ ਹੀ ਗੈਰਜ਼ਿੰਮੇਵਾਰ ਵਿਵਹਾਰ ਦਿਖਾ ਰਿਹਾ ਹੈ। ਮਹਾਂਮਾਰੀ ਨਾਲ ਨਜਿੱਠਣ ‘ਤੇ ਆਪਣੀ ਸਰਕਾਰ ‘ਤੇ ਵਿਰੋਧੀ ਧਿਰ ਦੇ ਹਮਲੇ ਤੇ ਮੋਦੀ ਨੇ ਕਿਹਾ ਕਿ ਕੋਵਿਡ -19 ਸੰਕਟ ਰਾਜਨੀਤਿਕ ਨਹੀਂ, ਬਲਕਿ ਮਨੁੱਖੀ ਮਸਲਾ ਹੈ। ਸਰਕਾਰ ਨੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਕੋਈ ਵੀ ਭੁੱਖਾ ਨਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਸੰਸਦ ਮੈਂਬਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਵਿਡ -19 ਟੀਕਾਕਰਨ ਮੁਹਿੰਮ ਉਨ੍ਹਾਂ ਦੇ ਖੇਤਰ ਵਿੱਚ ਸੁਚਾਰੂ ਢੰਗ ਨਾਲ ਚੱਲੇ।






















