• Latest
  • Trending
ਮਾਣ ਭੱਤਾ, ਕੱਚੇ ਅਤੇ ਠੇਕਾ ਮੁਲਾਜ਼ਮਾਂ ਦੇ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਮਾਰਚ

ਮਾਣ ਭੱਤਾ, ਕੱਚੇ ਅਤੇ ਠੇਕਾ ਮੁਲਾਜ਼ਮਾਂ ਦੇ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਮਾਰਚ

5 years ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

9 minutes ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

58 minutes ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

2 hours ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

2 hours ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

3 hours ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

3 hours ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

4 hours ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

4 hours ago
ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

4 hours ago
Hindi News
English News
Monday, August 31, 2026
No Result
View All Result
30 °c
Chandigarh
29 ° Tue
28 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਣ ਭੱਤਾ, ਕੱਚੇ ਅਤੇ ਠੇਕਾ ਮੁਲਾਜ਼ਮਾਂ ਦੇ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਮਾਰਚ

July 21, 2021
in ਖਬਰਾਂ, ਪੰਜਾਬ
ਮਾਣ ਭੱਤਾ, ਕੱਚੇ ਅਤੇ ਠੇਕਾ ਮੁਲਾਜ਼ਮਾਂ ਦੇ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਮਾਰਚ

ਮਾਣ ਭੱਤਾ, ਕੱਚੇ ਅਤੇ ਠੇਕਾ ਮੁਲਾਜ਼ਮਾਂ ਦੇ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਅਤੇ ਰੋਸ ਮਾਰਚ

ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇਣ ਦੀ ਮੰਗ

ਪਟਿਆਲਾ, 21 ਜੁਲਾਈ : ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ, ਫੈਸਿਲੀਟੇਟਰਾਂ, ਮਿਡ-ਡੇ-ਮੀਲ ਵਰਕਰਾਂ, ਜੰਗਲਾਤ ਵਰਕਰਾਂ, ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇ-ਮੀਲ ਸਕੀਮ ਅਧੀਨ ਠੇਕੇ ‘ਤੇ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਤੇ ਹੋਰ ਨਾਨ-ਟੀਚਿੰਗ ਮੁਲਾਜ਼ਮਾਂ, ਐੱਨ. ਆਰ.ਐੱਚ.ਐੱਮ. ਅਧੀਨ ਠੇਕੇ ‘ਤੇ ਕੰਮ ਕਰਦੀਆਂ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸਟਾਫ ਨਰਸਾਂ ਸਮੇਤ ਬਾਕੀ ਸਭ ਵਿਭਾਗਾਂ ਦੇ ਕੱਚੇ ਤੇ ਕੰਟਰੈਕਟ ਮੁਲਾਜ਼ਮਾਂ ਨੂੰ ਲਗਾਤਾਰ ਖ਼ੱਜਲ ਖ਼ੁਆਰ ਕਰਨ ਅਤੇ ਅੱਖੋਂ ਪਰੋਖੇ ਕਰਨ ਵਿਰੁੱਧ ‘ਮਾਣ ਭੱਤਾ, ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚੇ’ ਵੱਲੋਂ ਅੱਜ ਪਰਮਜੀਤ ਕੌਰ ਮਾਨ, ਲਖਵਿੰਦਰ ਕੌਰ ਫਰੀਦਕੋਟ, ਬਲਬੀਰ ਸਿੰਘ ਸਿਵੀਆ ਅਤੇ ਪਰਵੀਨ ਸ਼ਰਮਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ ਵਿਸ਼ਾਲ ਰੈਲੀ ਕੀਤੀ ਗਈ। ਹਜਾਰਾਂ ਮੁਲਾਜ਼ਮਾਂ ਅਤੇ ਵਰਕਰਾਂ ਨੇ ਜਦੋਂ ਮੋਤੀ ਮਹਿਲ ਵੱਲ ਮਾਰਚ ਕੀਤਾ ਤਾਂ ਪ੍ਰਸਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਿਸਤੋਂ ਬਾਅਦ ਪਟਿਆਲਾ ਪ੍ਰਸਾਸ਼ਨ ਵੱਲੋਂ ਤਹਿਸੀਲਦਾਰ ਹਰਮੀਤ ਸਿੰਘ ਹੁੰਦਲ ਨੇ ਫੁਹਾਰਾ ਚੌੰਕ ਵਿੱਚ ਪੁੱਜ ਕੇ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਸਿੱਖਿਆ ਵਿਭਾਗ, ਪ੍ਰਮੱਖ ਸਕੱਤਰ ਜੰਗਲਾਤ ਵਿਭਾਗ ਅਤੇ ਪ੍ਰਮੁੱਖ ਸਕੱਤਰ ਸਿਹਤ ਵਿਭਾਗ ਤੇ ਆਧਾਰਿਤ ਪੈਨਲ ਨਾਲ 3 ਅਗਸਤ ਨੂੰ ਮੋਰਚੇ ਦੇ ਆਗੂਆਂ ਦੀ ਮੀਟਿੰਗ ਤੈਅ ਕਰਵਾਈ।
ਰੈਲੀ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂ ਮਮਤਾ ਸ਼ਰਮਾਂ, ਰਛਪਾਲ ਸਿੰਘ ਜੋਧਾਨਗਰੀ, ਸਰਬਜੀਤ ਕੌਰ ਜਲੰਧਰ, ਦਵਿੰਦਰ ਪਟਿਆਲਾ, ਅਮਰਜੀਤ ਕੌਰ ਕੰਮੇਆਣਾ, ਕਿਰਨਜੀਤ ਕੌਰ ਲੁਧਿਆਣਾ, ਸ਼ਕੁੰਤਲਾ ਸਰੋਏ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਵਿੱਤ ਸਕੱਤਰ ਹਰਿੰਦਰ ਦੁਸਾਂਝ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ 2017 ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ 27000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੇ 2016 ਦੇ ਨੋਟੀਫਿਕੇਸ਼ਨ ਦੀਆਂ ਤਰੁਟੀਆਂ ਨੂੰ ਸੋਧ ਕੇ ਪੰਜਾਬ ਦੇ ਸਾਰੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਦੋ ਮਹੀਨਿਆਂ ਵਿੱਚ ਪੱਕਾ ਕੀਤਾ ਜਾਵੇਗਾ, ਪ੍ਰੰਤੂ ਹੁਣ 2021 ਵਿੱਚ ਸਾਢੇ ਚਾਰ ਸਾਲ ਬਾਅਦ ਕੈਪਟਨ ਸਰਕਾਰ ਨੇ ਕੱਚੇ ਤੇ ਠੇਕਾ ਮੁਲਾਜ਼ਮਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਵਾਲੇ ਇੱਕ ਐਸੇ ਨਿਕੰਮੇਂ ਐਕਟ 2020 ਦੀ ਰਚਨਾ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ 10 ਫੀਸਦੀ ਕੱਚੇ ਅਤੇ ਠੇਕਾ ਮੁਲਾਜ਼ਮ ਵੀ ਪੱਕੇ ਨਹੀਂ ਹੋ ਸਕਦੇ। ਦੂਸਰੇ ਪਾਸੇ ਕੈਪਟਨ ਸਰਕਾਰ ਨੇ ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇਣ ਦੇ ਸੰਵਿਧਾਨਿਕ ਅਧਿਕਾਰ ਨੂੰ ਘੱਟੇ ਮਿੱਟੀ ਰੋਲ ਕੇ ਰੱਖ ਦਿੱਤਾ ਹੈ।
ਰੈਲੀ ਵਿੱਚ ਸਰਬਜੀਤ ਕੌਰ ਮਚਾਕੀ, ਕਮਲਜੀਤ ਕੌਰ ਪੱਤੀ, ਰਮਨ ਕੌਰ ਮੁਕਤਸਰ, ਹਰਜੀਤ ਕੌਰ ਸਮਰਾਲਾ, ਰਜਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਸੇਖਾ ਅਤੇ ਡੀ.ਐੱਮ.ਐੱਫ. ਦੇ ਆਗੂ ਵਿਕਰਮਦੇਵ ਸਿੰਘ, ਮੁਕੇਸ਼ ਗੁਜ਼ਰਾਤੀ, ਅਜੀਬ ਦਿਵੇਦੀ ਤੇ ਗੁਰਜੀਤ ਸਿੰਘ ਘੱਗਾ ਨੇ ਪੰਜਾਬ ਸਰਕਾਰ ਪਾਸੋਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਘੱਟੋ ਘੱਟ 21000 ਰੁਪਏ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ 26000 ਰੁਪਏ ਉਜ਼ਰਤਾਂ ਦੇਣ, ਜੰਗਲਾਤ ਵਰਕਰਾਂ, ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਤੇ ਨਾਨ ਟੀਚਿੰਗ ਮੁਲਾਜ਼ਮਾਂ ਅਤੇ ਐੱਨ.ਐੱਚ.ਐੱਮ. ਅਧੀਨ ਕੰਮ ਕਰਦੀਆਂ ਮਲਟੀਪਰਪਜ਼ ਹੈਲਥ ਵਰਕਰਾਂ ਸਮੇਤ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਸਮੂਹ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਕੱਚੇ, ਕੰਟਰੈਕਟ ਅਤੇ ਮਾਣ ਭੱਤਾ ਵਰਕਰਾਂ ‘ਤੇ ਸੋਧੀ ਹੋਈ ਤਨਖਾਹ ਦੇ ਸਮਾਨ ਗੁਣਾਂਕ ਸਮੇਤ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਆਸ਼ਾ, ਮਿਡ-ਡੇ-ਮੀਲ ਅਤੇ ਜੰਗਲਾਤ ਵਰਕਰਾਂ ਦਾ 5 ਲੱਖ ਰੁਪਏ ਦਾ ਮੁਫ਼ਤ ਬੀਮਾ ਕਰਨ ਅਤੇ ਮਿਡ-ਡੇ-ਮੀਲ ਵਰਕਰਾਂ ਨੂੰ ਸਾਲ ਵਿੱਚ 12 ਮਹੀਨੇ ਤਨਖਾਹ ਦੇਣ ਦੀ ਮੰਗ ਵੀ ਕੀਤੀ ਗਈ।
ਇਸ ਦੌਰਾਨ ਕੁਲਵਿੰਦਰ ਕੌਰ ਜਲੰਧਰ, ਮਨਦੀਪ ਕੌਰ ਬਿਲਗਾ, ਦਵਿੰਦਰ ਸਿੰਘ ਕਾਦੀਆਂ, ਜਤਿੰਦਰ ਸਿੰਘ ਮਲੋਟ, ਚਮਕੌਰ ਸਿੰਘ, ਰਜਨੀ ਘਰੋਟਾ, ਪਿੰਕੀ ਖ਼ਰਾਬਗੜ੍ਹ, ਬਲਬੀਰ ਗਿੱਲਾਂਵਾਲਾ, ਸਰਬਜੀਤ ਕੌਰ ਭੋਰਸ਼ੀ ਅਤੇ ਡੀ.ਐਮ.ਐਫ. ਦੇ ਆਗੂ ਪਵਨ ਮੁਕਤਸਰ, ਸੁਖਵਿੰਦਰ ਲੀਲ੍ਹ, ਗੁਰਿੰਦਰਜੀਤ ਕਪੂਰਥਲਾ, ਗੁਰਮੁਖ ਸਿੰਘ ਫਗਵਾੜਾ ਅਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਵੀ ਸੰਬੋਧਨ ਕੀਤਾ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

by Navjot
August 31, 2026
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ MLA ਪ੍ਰਿੰਸੀਪਲ ਬੁੱਧਰਾਮ ਵੱਲੋਂ ਇਤਿਹਾਸਕ...

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

by Jaspreet Kaur
August 31, 2026
0

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ 'ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) : ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

Most Popular

ਚਰਖੀ ਦਾਦਰੀ ਫਾਇਰਿੰਗ ਮਾਮਲਾ:  ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ

by Jaspreet Kaur
3 weeks ago
0

ਚਰਖੀ ਦਾਦਰੀ ਫਾਇਰਿੰਗ ਮਾਮਲਾ: ਜ਼ਖ਼ਮੀ ਕੀਰਤੀਮਾਨ ਨੇ ਤੋੜਿਆ ਦਮ ਹਰਿਆਣਾ , 9 ਅਗਸਤ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਚਰਖੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 