ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਦੇ ਬਾਹਰ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ
ਖੇਤੀਬਾੜੀ ਮੰਤਰੀ ਨੂੰ ਦਿਖਾਏ ‘ਕਾਲੇ ਕਾਨੂੰਨ ਰੱਦ ਕਰੋ’ ਦੇ ਬੋਰਡ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ) ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਅੰਦੋਲਨ ਜਾਰੀ ਹੈ। ਅੱਜ ਕਿਸਾਨਾਂ ਦਾ ਜੱਥਾ ਜੰਤਰ ਮੰਤਰ ਪਹੁੰਚਿਆ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ‘ਕਾਲੇ ਕਾਨੂੰਨ ਰੱਦ ਕਰੋ’ ਬੋਰਡ ਦਿਖਾ ਕੇ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

ਇਹਨਾਂ ਵਿੱਚ ਰਾਹੁਲ ਗਾਂਧੀ ਦੀ ਅਗੁਵਾਈ ਵਿੱਚ ਕਾਂਗਰਸ ਪਾਰਟੀ ਨੇ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਬਸਪਾ ਨੇ ਇਹ ਵਿਰੋਧ ਪ੍ਰਦਰਸ਼ਨ ਕੀਤਾ ਗਿਆ।























