
ਚੰਡੀਗੜ, 5 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਬਕਾ ਮੰਤਰੀ ਅਤੇ ਸ਼ਾਹਕੋਟ ਦੇ ਮੌਜੂਦਾ ਵਿਧਾਇਕ ਸ. ਅਜੀਤ ਸਿੰਘ ਕੋਹਾੜ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਕੋਹਾੜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ ਹੈ।
ਆਪਣੇ ਸ਼ੋਕ ਸੁਨੇਹੇ ਵਿਚ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ. ਅਜੀਤ ਸਿੰਘ ਕੋਹਾੜ ਪੰਜਾਬ ਦੀ ਸਿਆਸਤ ਵਿਚ ਖਾਸ ਸਥਾਨ ਰੱਖਦੇ ਸਨ ਅਤੇ ਉਨਾਂ ਵੱਲੋਂ ਸਮਾਜਿਕ ਅਤੇ ਸਿਆਸੀ ਖੇਤਰ ਵਿਚ ਕੀਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨਾ ਕਿਹਾ ਕਿ ਸ. ਕੋਹਾੜ ਇਕ ਨੇਕ, ਮਿੱਠਬੋਲੜੇ ਅਤੇ ਨਿਮਰ ਸੁਭਾਅ ਦੇ ਸਿਆਸਤਦਾਨ ਸਨ ਜਿਸ ਸਦਕਾ ਵਿਸ਼ਵ ਭਰ ਦੇ ਪੰਜਾਬੀਆਂ ਵਿਚ ਉਹ ਕਾਫੀ ਹਰਮਨਪਿਆਰੇ ਸਨ।
ਸ. ਕੋਹਾੜ ਆਪਣੇ ਪਿੱਛੇ ਦੋ ਬੇਟੀਆਂ ਅਤੇ ਇਕ ਬੇਟਾ ਛੱਡ ਗਏ ਹਨ। ਰਾਣਾ ਕੇ.ਪੀ. ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...






















