ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਚਰਨਜੀਤ ਚੰਨੀ,ਕੁਲਜੀਤ ਨਾਗਰਾ ਅਤੇ ਕਈ ਹੋਰ ਕਾਂਗਰਸੀ ਵਰਕਰ ਵੀ ਸਨ ਨਾਲ
ਚੰਡੀਗੜ੍ਹ, 24ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ (ਸ੍ਰੀ ਚਮਕੌਰ ਸਾਹਿਬ) ਵਿਖੇ ਨਤਮਸਕ ਹੋਏ।
ਇਸ ਸਮੇਂ ਉਹਨਾਂ ਦੇ ਨਾਲ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ, ਨਵਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਹੋਰ ਕਈ ਕਾਂਗਰਸੀ ਵਰਕਰ ਮੌਜੂਦ ਸਨ।

























