ਚੰਡੀਗੜ, 5 ਫਰਵਰੀ (ਵਿਸ਼ਵ ਵਾਰਤਾ) : ਸਰਕਾਰ ਨੂੰ ਦਰਪੇਸ਼ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਅਤੇ ਵਿਧਾਇਕਾਂ ਸਣੇ ਸੂਬੇ ਵਿੱਚ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਆਮਦਨ ਕਰ ਦਾ ਭੁਗਤਾਨ ਖੁਦ ਕਰਨ ਦਾ ਸੁਝਾਅ ਦਿੱਤਾ ਹੈ।
ਇਸ ਵੇਲੇ ਇਹ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਜਿਸ ਕਰਕੇ ਸਰਕਾਰੀ ਖਜ਼ਾਨੇ ‘ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਮੁੱਖ ਮੰਤਰੀ ਨੇ ਆਪਣੇ ਸਣੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕਰਾਂ ਦਾ ਸਵੈ-ਭੁਗਤਾਨ ਕਰਨ ਲਈ ਪ੍ਰਸਤਾਵ ਕੀਤਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕੋ-ਇਕ ਸੂਬਾ ਹੈ ਜਿੱਥੇ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਆਮਦਨ ਕਰ ਦਾ ਸਰਕਾਰ ਵੱਲੋਂ ਭੁਗਤਾਨ ਕਰਨ ਦੀ ਪ੍ਰਣਾਲੀ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ 11.08 ਕਰੋੜ ਰੁਪਏ ਦੇ ਟੈਕਸ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਸਬ-ਕਮੇਟੀ ਦੀ ਇਕ ਬੈਠਕ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਇਕਾਂ ਦੇ ਆਮਦਨ ਕਰ ਦਾ ਭੁਗਤਾਨ 10.72 ਕਰੋੜ ਰੁਪਏ ਬਣਦਾ ਹੈ ਜਦਕਿ ਬਾਕੀ ਭੁਗਤਾਨ ਮੰਤਰੀਆਂ ਦਾ ਹੈ। ਇਸ ਦੇ ਮੱਦੇ ਨਜ਼ਰ ਮੁੱਖ ਮੰਤਰੀ ਨੇ ਇਸ ਪ੍ਰਸਤਾਵ ਪੇਸ਼ ਕੀਤਾ ਹੈ।
ਜੇਕਰ ਇਹ ਸੁਝਾਅ ਲਾਗੂ ਹੋ ਗਿਆ ਤਾਂ ਇਸ ਨਾਲ ਸਾਰੀ ਰਕਮ ਦੀ ਬਚਤ ਹੋਵੇਗੀ ਜਿਸ ਨੂੰ ਸੂਬਾ ਸਰਕਾਰ ਵੱਖ-ਵੱਖ ਮਹੱਤਵਪੂਰਨ ਵਿਕਾਸ ਕਾਰਜਾਂ ਅਤੇ ਭਲਾਈ ਕੰਮਾਂ ਲਈ ਅਮਲ ਵਿੱਚ ਲਿਆ ਸਕਦੀ ਹੈ ਕਿਉਂਕਿ ਫੰਡਾਂ ਦੀ ਘਾਟ ਕਾਰਨ ਇਨਾਂ ਕਾਰਜਾਂ ਵਿੱਚ ਗੰਭੀਰ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੂਬਾ ਸਰਕਾਰ ਲਈ ਬੱਚਤਾਂ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਨੇ ਪਾਰਟੀ ਦੇ ਸਾਥੀਆਂ ਅਤੇ ਅਮੀਰ ਕਿਸਾਨਾਂ ਨੂੰ ਮੁਫਤ ਬਿਜਲੀ ਸਬਸਿਡੀ ਛੱਡਣ ਬਾਰੇ ਆਪਣੀ ਅਪੀਲ ਨੂੰ ਮੁੜ ਦੁਹਰਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਜੂਨ ਵਿਚ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਹਿਲੀ ਵਾਰੀ ਇਹ ਅਪੀਲ ਕੀਤੀ ਸੀ ਅਤੇ ਉਨਾਂ ਨੇ ਆਪਣੀ ਖੁਦ ਦੀ ਸਬਸਿਡੀ ਛੱਡ ਕੇ ਇਕ ਮਿਸਾਲ ਕਾਇਮ ਕੀਤੀ ਸੀ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਵਿੱਤ ਸਲਾਹਕਾਰ ਵੀ.ਕੇ. ਗਰਗ, ਚੇਅਰਮੈਨ ਗਵਰਨੈਂਸ ਅਤੇ ਨੈਤਿਕ ਕਮਿਸ਼ਨ ਕੇ.ਆਰ. ਲਖਨਪਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਉਦਯੋਗ ਤੇ ਕਮਰਸ ਦੇ ਪ੍ਰਮੁੱਖ ਸਕੱਤਰ ਰਕੇਸ਼ ਵਰਮਾ ਸ਼ਾਮਲ ਸਨ।
ਜਥੇਦਾਰ ਗੁਰਿੰਦਰ ਸਿੰਘ ਬਾਜਵਾ ਵੱਲੋਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਦੇਣ ਤੇ ਧੰਨਵਾਦ
ਜਥੇਦਾਰ ਗੁਰਿੰਦਰ ਸਿੰਘ ਬਾਜਵਾ ਵੱਲੋਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਦੇਣ ਤੇ ਧੰਨਵਾਦ ਚੰਡੀਗੜ੍ਹ,29ਅਪ੍ਰੈਲ(ਵਿਸ਼ਵ...