ਇਤਿਹਾਸਕ ਕਿਸਾਨ ਅੰਦੋਲਨ
ਕੱਲ੍ਹ ਨੂੰ ਜੰਤਰ-ਮੰਤਰ ਵਿਖੇ ਹੋਵੇਗੀ ‘ਮਹਿਲਾ ਕਿਸਾਨ ਸੰਸਦ ’- ਰਾਕੇਸ਼ ਟਿਕੈਤ

ਚੰਡੀਗੜ੍ਹ, 25ਜੁਲਾਈ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀ ਕਿਸਾਨ ਸੰਸਦ ਚਲਾ ਰਹੇ ਹਨ। ਜਿਸ ਵਿੱਚ ਰੋਜ਼ਾਨਾ 200 ਕਿਸਾਨਾਂ ਦਾ ਜਥਾ ਹਿੱਸਾ ਲੈਂਦਾ ਹੈ। ਹੁਣ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਕੱਲ੍ਹ 26ਜੁਲਾਈ ਨੂੰ ਜੰਤਰ-ਮੰਤਰ ਵਿਖੇ ਮਹਿਲਾ ਕਿਸਾਨ ਸੰਸਦ ਚੱਲਗੀ, ਜਿਸ ਵਿੱਚ 200 ਔਰਤਾਂ ਹਿੱਸਾ ਲੈਣਗੀਆਂ।






















