ਆਮ ਆਦਮੀ ਪਾਰਟੀ ਪੰਜਾਬ ਵਿੱਚ ਨਹੀਂ ਕਰੇਗੀ ਕਿਸੇ ਪਾਰਟੀ ਨਾਲ ਗਠਬੰਧਨ-ਭਗਵੰਤ ਮਾਨ
ਲੋਕਾਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਲਈ ਵੀ ਕਿਹਾ
ਚੰਡੀਗੜ੍ਹ,25 ਜੁਲਾਈ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਪੰਜਾਬ ਦੀ ਜਨਤਾ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ(ਆਪ) ਹੋਰ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਬੰਧਨ ਨਹੀਂ ਕਰੇਗੀ।

ਦੱਸ ਦੱਈਏ ਕਿ ਪੰਜਾਬ ਵਿੱਚ 2022ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਇਕੱਠੇ ਮਿਲ ਕੇ ਚੋਣ ਮੈਦਾਨ ਵਿੱਚ ਉਤਰਨ ਦਾ ਫੈਸਲਾ ਕੀਤਾ ਹੈ। ਜਿਸ ਤੋਂ ਬਾਅਦ ਇਹ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਇਸ ਨਵੇਂ ਗੱਠਜੋੜ ਦਾ ਸਾਹਮਣਾ ਕਰਨ ਲਈ ਆਮ ਆਦਮੀ ਪਾਰਟੀ ਵੀ ਕਿਸੇ ਹੋਰ ਵੱਡੀ ਸਿਆਸੀ ਪਾਰਟੀ ਨਾਲ ਮਿਲ ਕੇ ਚੋਣ ਮੈਦਾਨ ਵਿੱਚ ਉਤਰ ਸਕਦੀ ਹੈ।






















