ਅੱਜ ਕਿਸਾਨ ਸੰਸਦ ਦੀ ਅਗਵਾਈ ਔਰਤਾਂ ਦੇ ਹੱਥ ‘ਚ
ਕਿਸਾਨ ਸੰਸਦ – ਔਰਤਾਂ ਦਾ ਜੱਥਾ ਜੰਤਰ ਮੰਤਰ ਲਈ ਰਵਾਨਾ

ਚੰਡੀਗੜ੍ਹ,26 ਜੁਲਾਈ(ਵਿਸ਼ਵ ਵਾਰਤਾ) ਇਤਿਹਾਸਕ ਕਿਸਾਨ ਅੰਦੋਲਨ ਨੂੰ ਅੱਜ8 ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ਤੇ ਖੇਤੀਬਾੜੀ ਦੇ ਕੰਮ ਵਿੱਚ ਔਰਤਾਂ ਦੀ ਹਿੱਸੇਦਾਰੀ ਅਤੇ ਕਿਸਾਨ ਅੰਦੋਲਨ ਵਿੱਚ ਉਹਨਾਂ ਦੇ ਸੰਘਰਸ਼ ਨੂੰ ਦਰਸਾਉਣ ਲਈ ਅੱਜ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸੰਸਦ ਦੀ ਵਾਗਡੋਰ ਪੂਰੀ ਤਰ੍ਹਾਂ ਔਰਤਾਂ ਦੇ ਹੱਥ ਵਿੱਚ ਹੋਵੇਗੀ। ਇਸ ਵਿੱਚ ਸ਼ਾਮਿਲ ਹੋਣ ਲਈ 200 ਬੀਬੀਆਂ ਦਾ ਜੱਥਾ ਦਿੱਲੀ ਪੁਲਿਸ ਦੀਆਂ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ ਮੰਤਰ ਲਈ ਰਵਾਨਾ ਹੋ ਗਿਆ ਹੈ।























