ਮਮਤਾ ਬੈਨਰਜੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰ ਸਕਦੀ ਹੈ ਮੁਲਾਕਾਤ

ਨਵੀਂ ਦਿੱਲੀ,27ਜੁਲਾਈ(ਵਿਸ਼ਵ ਵਾਰਤਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ ‘ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚੀ ਹੈ। ਕਿਹਾ ਜਾ ਰਿਹਾ ਹੈ ਕਿ ਉਹ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਸਕਦੀ ਹੈ। ਇਸ ਦੌਰਾਨ ਉਹ ਵਿਰੋਧੀ ਧਿਰ ਦੇ ਕਈ ਵੱਡੇ ਨੇਤਾਵਾਂ ਨਾਲ ਵੀ ਮੁਲਾਕਾਤ ਕਰ ਸਕਦੀ ਹੈ।




















