ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵੱਡੀ ਖ਼ਬਰ
ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਗਠਿਤ ਕਮੇਟੀ ਆਫਿਸਰਜ਼ ਦੀ ਮੀਟਿੰਗ ਅੱਜ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)- ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਪ੍ਰਮੁੱਖ ਸਕੱਤਰ, ਵਿੱਤ ਜੀ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਅਫਸਰਾਂ ਦੀ ਕਮੇਟੀ ਦੀ ਮੀਟਿੰਗ ਅੱਜ ਮਿਤੀ 28.7.2021 ਨੂੰ 11:00 ਵਜੇ (ਸਵੇਰ) ਪੰਜਾਬ ਭਵਨ, ਸੈਕਟਰ 1, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅਤੇ ਜੁਆਇੰਟ ਐਕਸ਼ਨ ਕਮੇਟੀ ( ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਸਮੂਹ ਦਫਤਰਾਂ ਦੀ ਐਸੋਸੀਏਸ਼ਨ) ਦੀਆਂ ਮੰਗਾਂ ਤੇ ਵਿਚਾਰ ਕੀਤਾ ਜਾਵੇਗਾ।























