ਬਸਵਰਾਜ ਬੋਮਈ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਵਜੋਂ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ)ਮੰਗਲਵਾਰ ਰਾਤ ਹੋਈ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਪਿੱਛੋਂ ਬਸਵਰਾਜ ਬੋਮਈ ਨੂੰ ਕਰਨਾਟਕ ਦਾ ਮੁੱਖ ਮੰਤਰੀ ਐਲਾਨਿਆ ਗਿਆ ਹੈ। ਉਹ ਅੱਜ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਦੱਸ ਦਈਏ ਕਿ ਉਹ ਇਸ ਤੋਂ ਪਹਿਲਾਂ ਰਹੇ ਮੁੱਖ ਮੰਤਰੀ ਯੇਦੀਯੁਰੱਪਾ ਦੇ ਭਰੋਸੇਯੋਗ ਹਨ ਅਤੇ ਇਸ ਤੋਂ ਪਹਿਲਾਂ ਕਰਨਾਟਕ ਦੇ ਗ੍ਰਹਿ ਮੰਤਰੀ ਵੀ ਰਹਿ ਚੁੱਕੇ ਹਨ।























