ਖੇਤੀ ਕਾਨੂੰਨਾਂ ਖਿਲਾਫ ਵਿਰੋਧੀ ਧਿਰਾਂ ਦਾ ਸੰਸਦ ‘ਚ ਹੰਗਾਮਾ
ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਲੋਕ ਸਭਾ ਵਿੱਚ ਪਾੜੇ ਪਰਚੇ
ਦੋਨਾਂ ਸਦਨਾਂ ਦੀ ਕਾਰਵਾਈ ਕੀਤੀ ਗਈ ਮੁਲਤਵੀ
ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ) ਅੱਜ ਸਵੇਰੇ ਹੀ ਕਾਂਗਰਸ,ਆਮ ਆਦਮੀ ਪਾਰਟੀ ਤੇ ਸ਼ਿਵ ਸੈਨਾ ਸਮੇਤ ਕੁੱਲ 14 ਵਿਰੋਧੀ ਪਾਰਟੀਆਂ ਨੇ ਮੀਟਿੰਗ ਕਰਕੇ ਸਰਕਾਰ ਨੂੰ ਵੱਖ ਵੱਖ ਮੁੱਦਿਆਂ ਤੇ ਘੇਰਨ ਦੀ ਰਣਨੀਤੀ ਬਣਾਈ ਸੀ। ਜਿਸ ਨੂੰ ਅਮਲੀ ਜਾਮਾਂ ਪਹਿਨਾਉਂਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਔਜਲਾ ਨੇ ਸੰਸਦ ਭਵਨ ਦੇ ਅੰਦਰ ਹੀ ਸਪੀਕਰ ਦੀ ਕੁਰਸੀ ਦੇ ਸਾਹਮਣੇ ਨਵੇਂ ਬਣੇ ਵਿਵਾਦਤ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦਿੱਤੀਆਂ ਅਤੇ ਨਾਅਰੇਬਾਜੀ ਕੀਤੀ । ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।























