ਸੰਸਦ ਦਾ ਮਾਨਸੂਨ ਸ਼ੈਸ਼ਨ:ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੇਗਾਸਸ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਦਿੱਤਾ ਕੰਮ ਰੋਕੂ ਮਤਾ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵੀ ਵਿਰੋਧੀ ਪਾਰਟੀਆਂ ਦਾ ਲਗਾਤਾਰ ਹੰਗਾਮਾ ਜਾਰੀ

ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ) ਕਾਂਗਰਸ ਦੇ ਸੰਸਦ ਮੈਂਬਰ ਮਨੀਕਮ ਟੈਗੋਰ ਨੇ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਦੀ ਮੌਜੂਦਗੀ ਵਿੱਚ ਪੇਗਾਸਸ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਲੋਕ ਸਭਾ ਵਿੱਚ ਕੰਮ ਰੋਕੂ ਮਤਾ ਨੋਟਿਸ ਦਿੱਤਾ ਹੈ।
ਇਸ ਤੋਂ ਇਲਾਵਾ ਕਾਂਗਰਸ ਦੇ ਹੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਕੰਮ ਰੋਕੂ ਮਤਾ ਦਿੱਤਾ ਹੈ।




















