ਨਵਜੋਤ ਸਿੰਘ ਸਿੱਧੂ ਨੇ ਜਲੰਧਰ ਵਿੱਚ ਕਰਨਗੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ

ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ) ਨਵਜੋਤ ਸਿੰਘ ਸਿੱਧੂ ਨੇ ਅੱਜ ਜਲੰਧਰ ਵਿੱਚ ਕਾਂਗਰਸ ਭਵਨ ਵਿੱਚ
ਵਿਧਾਇਕਾਂ ਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ।ਕਾਂਗਰਸ ਭਵਨ ਵਿਖੇ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਗਈਆਂ ਸਨ।। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ। ਸਿੱਧੂ ਦਾ ਵਿਧਾਇਕ ਪਰਗਟ ਸਿੰਘ ਅਤੇ ਬਾਵਾ ਹੈਨਰੀ ਨੇ ਸਵਾਗਤ ਕਰਨਗੇ , ਜਿਸ ਦਾ ਅੰਦਾਜ਼ਾ ਉਨ੍ਹਾਂ ਦੀ ਤਰਫੋਂ ਕਾਂਗਰਸ ਭਵਨ ਦੇ ਬਾਹਰ ਲਗਾਏ ਗਏ ਸਵਾਗਤ ਬੋਰਡਾਂ ਤੋਂ ਲਗਾਇਆ ਜਾ ਸਕਦਾ ਹੈ। ਸਿੱਧੂ ਦੀ ਫੇਰੀ ਨੂੰ ਸ਼ਹਿਰੀ ਕਾਂਗਰਸ ਦੇ ਰਾਜਨੀਤਿਕ ਸਮੀਕਰਨ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।




















