ਕਿਸਾਨਾਂ ਦੇ ਹੱਕ ਵਿੱਚ ਕਾਂਗਰਸੀ ਸੰਸਦ ਮੈਂਬਰਾਂ ਨੇ ਕੀਤਾ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ
ਖੇਤੀ ਕਾਨੂੰਨ ਰੱਦ ਕਰਵਾਉਣ ਦੀ ਕਰ ਰਹੇ ਨੇ ਮੰਗ
ਨਵੀਂ ਦਿੱਲੀ, 29ਜੁਲਾਈ(ਵਿਸ਼ਵ ਵਾਰਤਾ) – ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ 9ਵਾਂ ਦਿਨ ਹੈ। ਅੱਜ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਸੰਸਦ ਦੇ ਬਾਹਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਹਨਾਂ ਦੀ ਸਿਰਫ ਇਕੋ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣ।


ਕਾਂਗਰਸੀ ਮੈਂਬਰਾਂ ਨੇ ਆਪਣੇ ਹੱਥਾਂ ਵਿੱਚ ਕਾਲੇ ਕਾਨੂੰਨ ਰੱਦ ਕਰੋ ਅਤੇ ਕਿਸਾਨ ਬਚਾਓ , ਭਾਰਤ ਬਚਾਓ ਵਰਗੇ ਬੋਰਡ ਚੁੱਕੇ ਹੋਏ ਸਨ। ਇਸ ਸਮੇਂ ਪ੍ਰਤਾਪ ਸਿੰਘ ਬਾਜਵਾ, ਪ੍ਰਨੀਤ ਕੌਰ, ਅਮਰ ਸਿੰਘ ਵੀ ਮੌਜੂਦ ਸਨ।























