ਵੱਡੀ ਖਬਰ
ਪੰਜਾਬ ਸਰਕਾਰ ਲੈ ਕੇ ਆਵੇਗੀ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਵੱਖਰਾ ਬਜਟ
ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਅਬਾਦੀ ਦੇ ਅਨੁਪਾਤ ਅਨੁਸਾਰ ਰਾਜ ਦੇ ਸਲਾਨਾ ਬਜਟ ਦੇ ਇੱਕ ਹਿੱਸੇ ਨੂੰ ਨਿਸ਼ਾਨਦੇਹੀ ਕਰਨ ਵਾਲੇ ਇੱਕ ਮਹੱਤਵਪੂਰਨ ਕਦਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮੰਤਰੀ ਮੰਡਲ ਅੱਗੇ ਨਵਾਂ ਬਿੱਲ’ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਅਤੇ ਭਲਾਈ (ਵਿੱਤ ਸਰੋਤਾਂ ਦੀ ਯੋਜਨਾਬੰਦੀ, ਅਰੰਭਕ ਅਤੇ ਉਪਯੋਗਤਾ) ਉਪ-ਅਲਾਟਮੈਂਟ ਬਿੱਲ, 2021′ ਪੇਸ਼ ਕਰਨ ਦੀ ਮਨਜ਼ੂਰੀ ਦਿੱਤੀ। ਇਸ ਤਰ੍ਹਾਂ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿਚ ਇਸ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਹੋ ਜਾਵੇਗਾ।
ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਸਭ ਤੋਂ ਵੱਧ ਪ੍ਰਤੀਸ਼ਤਤਾ 31.94% ਹੈ।
ਰਾਜ ਵਿਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਅਤੇ ਵਿਦਿਅਕ ਵਿਕਾਸ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿੱਲ ਇਸ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਦੇਵੇਗਾ।























