ਸੈਮੀਫਾਇਨਲ ਵਿੱਚ ਪੁਹੰਚਣ ਤੇ ਕੈਪਟਨ ਨੇ ਕੀਤੀ ਭਾਰਤੀ ਹਾਕੀ ਟੀਮ ਦੀ ਸ਼ਲਾਘਾ
ਭਾਰਤ ਵੱਲੋਂ ਗੋਲ ਕਰਨ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 1ਅਗਸਤ(ਵਿਸ਼ਵ ਵਾਰਤਾ) ਟੋਕਿਓ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਇਨਲ ਵਿੱਚ ਆਪਣੀ ਥਾਂ ਬਣਾ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਟੀਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਮਾਣ ਵਾਲੀ ਗੱਲ ਹੈ ਕਿ ਤਿੰਨੋਂ ਗੋਲ ਪੰਜਾਬੀ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਹਾਰਦਿਕ ਸਿੰਘ ਨੇ ਕੀਤੇ ਹਨ।ਇਸੇ ਤਰ੍ਹਾਂ ਖੇਡਦੇ ਰਹੋ ਅਤੇ ਜਿੱਤੋ।























