2022 ਵਿਧਾਨ ਸਭਾ ਚੋਣਾਂ ਦਾ ਮੈਦਾਨ ਭਖਣਾ ਸ਼ੁਰੂ
ਸੁਖਬੀਰ ਬਾਦਲ ਨੇ ਲਾਈ ਵਾਅਦਿਆਂ ਦੀ ਝੜੀ
ਦੇਖੋ ਕਿਹੜੇ 13 ਨੁਕਤਿਆਂ ਦਾ ਕੀਤਾ ਐਲਾਨ

ਚੰਡੀਗੜ੍ਹ, 3ਅਗਸਤ(ਬਰਿੰਦਰ ਪੰਨੂ) ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਥੇ ਪ੍ਰੈਸ ਕਾਨਫਰੰਸ ਰਾਹੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਹ ਐਲਾਨ ਕੀਤਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਹੇਠਾਂ ਲਿਖੇ 13 ਨੁਕਤਿਆਂ ਉਤੇ ਪਹਿਲ ਦੇ ਆਧਾਰ ਤੇ ਕੰਮ ਕਰੇਗੀ।
- * ਮਾਤਾ ਖੀਵੀ ਜੀ ਰਸੋਈ ਸੇਵਾ ਸਕੀਮ : ਨੀਲੇ ਕਾਰਡ ਧਾਰਕ ਪਰਿਵਾਰਾਂ ਦੀ ਮੁੱਖੀ ਮਹਿਲਾਵਾਂ ਲਈ 2000 ਰੁਪਏ ਪ੍ਰਤੀ ਮਹੀਨਾ ਦਾ ਸਨਮਾਨ ਭੱਤਾ
- ਖੇਤੀ ਲਈ ਵਰਤਿਆ ਜਾਣ ਵਾਲਾ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ
- ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ । ਕੱਟੇ ਗਏ ਘਰੇਲੂ ਬਿਜਲੀ ਕਨੈਕਸ਼ਨ ਮੁੜ ਬਹਾਲ ਕੀਤੇ ਜਾਣਗੇ। ਨੀਲਾ ਕਾਰਡ ਧਾਰਕਾਂ ਦੇ ਘਰੇਲੂ ਬਿਜਲੀ ਬਿਲ ਦੇ ਬਕਾਏ ਮੁਆਫ਼ ਕੀਤੇ ਜਾਣਗੇ।
- 10 ਲੱਖ ਪ੍ਰਤੀ ਸਾਲ ਦੀ ਸਿਹਤ ਬੀਮਾ ਯੋਜਨਾ । ਇਹ ਯੋਜਨਾ ਡਾਕਟਰੀ ਇਲਾਜ, ਦਵਾਈਆਂ, ਮੈਡੀਕਲ ਟੈਸਟ, ਸਿਹਤ ਉਪਕਰਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲਾਗੂ ਹੋਵੇਗੀ
- ‘ਵਿਦਿਆਰਥੀ ਸਿੱਖਿਆ ਕਾਰਡ’ ਅਧੀਨ ਦੇਸ਼-ਵਿਦੇਸ਼ ਵਿੱਚ ਕਾਲਜ ਦੀ ਫੀਸ ਅਤੇ IELTS ਕੋਚਿੰਗ ਲਈ 10 ਲੱਖ ਰੁਪਏ ਦਾ ਵਿਆਜ ਰਹਿਤ ਲੋਨ
- ਦੁੱਧ, ਸਬਜ਼ੀਆ ਅਤੇ ਫਲਾਂ ਲਈ MSP (ਪੰਜਾਬ ਵਿਧਾਨ ਸਭਾ ਵਿੱਚ ਤਿੰਨ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਇਹ ਲਾਗੂ ਨਹੀ ਕੀਤੇ ਜਾਣਗੇ)
- 1 ਲੱਖ ਸਰਕਾਰੀ ਨੌਕਰੀਆਂ ਅਤੇ ਨਿੱਜੀ ਖੇਤਰ ਵਿੱਚ 10 ਲੱਖ ਨੌਕਰੀਆਂ ਉਪਲੱਬਧ ਕਰਵਾਈਆਂ ਜਾਣਗੀਆਂ।
- ਹਰ ਜ਼ਿਲੇ ਵਿੱਚ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ। ਸਾਰੇ ਪ੍ਰੋਫੈਸ਼ਨਲ ਕਾਲਜਾਂ (ਸਮੇਤ ਮੈਡੀਕਲ ਕਾਲਜ ) ਵਿੱਚ ਸਰਕਾਰੀ ਸਕੂਲਾਂ ਤੋਂ ਵਿਦਿਆ ਪ੍ਰਾਪਤ ਵਿਦਿਆਰਥੀਆਂ ਲਈ 33% ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ।
- ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਲਈ ਘੱਟੋ ਘੱਟ 50% ਰਾਖਵਾਂਕਰਨ
- ਜਨਤਕ ਅਤੇ ਨਿੱਜੀ ਖੇਤਰ ਉਦਯੋਗ ਵਿੱਚ ਪੰਜਾਬ ਦੇ ਨੌਜਵਾਨਾਂ ਲਈ 75% ਨੌਕਰੀਆਂ ਦਾ
- ਮੀਡੀਅਮ ਅਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ। ਵੱਡੇ ਉਦਯੋਗਾਂ ਨੂੰ ਸੋਲਰ ਵਰਤਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਸ ਲਈ ਰਾਜ ਵਿਚ ਟਰਾਂਸਮਿਸ਼ਨ ਖਰਚਾ ਹੋਵੇਗਾ।
- ਠੇਕਾ ਪ੍ਰਣਾਲੀ ਤਹਿਤ ਭਰਤੀ ਕਰਮਚਾਰੀ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।
- ਸਾਰੇ ਸਰਕਾਰੀ ਦਫਤਰਾਂ ਦਾ ਮੁਕੰਮਲ ਕੰਪਿਊਟਰੀਕਰਨ ਕੀਤਾ ਜਾਵੇਗਾ। ਨਾਗਰਿਕਾਂ ਨੂੰ ਸਰਕਾਰੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਲਈ ਸੇਵਾ ਕੇਂਦਰ ਸ਼ੁਰੂ ਕੀਤੇ ਜਾਣਗੇ ਜਿੱਥੇ ਕਿ ਹਰ ਕਿ ਸਰਕਾਰੀ ਸਰਟੀਫਿਕੇਟ ਤੇ ਰਿਕਾਰਡ ਮੁਹੱਈਆ ਕਰਵਾਏ ਜਾਣਗੇ।
























