ਪੰਜਾਬ ਦੇ ਖੇਡ ਮੰਤਰੀ ਨੇ ਕੀਤਾ ਵੱਡਾ ਐਲਾਨ
ਪੰਜਾਬ ਸਰਕਾਰ ਓਲੰਪਿਕ ਤਮਗਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਦੇਵੇਗੀ 1-1 ਕਰੋੜ ਰੁਪਏ
ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ)-ਅੱਜ ਦਾ ਦਿਨ ਭਾਰਤੀਆਂ ਲਈ ਬਹੁਤ ਹੀ ਮਾਣ ਤੇ ਖੁਸ਼ੀ ਮਹਿਸੂਸ ਕਰਨ ਵਾਲਾ ਦਿਨ ਹੈ। ਕਿਉਂਕਿ ਅੱਜ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਵਿੱਚ ਕਾਂਸੀ ਤਮਗਾ ਜਿੱਤਿਆ ਹੈ। ਇਸ ਮੌਕੇ ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਕ ਅਹਿਮ ਐਲਾਨ ਕੀਤਾ ਹੈ ਕਿ ਇਸ ਜਿੱਤ ਦੀ ਖੁਸ਼ੀ ਤੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
























