ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਜਿੱਤ ਦੀ ਵਧਾਈ
ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ)- ਅੱਜ ਦਾ ਦਿਨ ਭਾਰਤੀਆਂ ਲਈ ਬਹੁਤ ਹੀ ਮਾਣ ਤੇ ਖੁਸ਼ੀ ਮਹਿਸੂਸ ਕਰਨ ਵਾਲਾ ਦਿਨ ਹੈ। ਕਿਉਂਕਿ ਅੱਜ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਵਿੱਚ ਕਾਂਸੀ ਤਮਗਾ ਜਿੱਤਿਆ ਹੈ। ਭਾਰਤੀ ਟੀਮ ਦੀ ਇਸ ਉਪਲਬਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।























