ਭਿਆਨਕ ਹਾਦਸਾ
ਸਿਲੰਡਰਾਂ ਨਾਲ ਭਰੇ ਟਰੱਕ ਨੂੰ ਅਚਾਨਕ ਲੱਗੀ ਅੱਗ
ਫਾਇਰ ਬ੍ਰਿਗੇਡ ਨੇ ਪਾਇਆ ਅੱਗ ਤੇ ਕਾਬੂ
ਕਈਆਂ ਦੀ ਹਾਲਤ ਗੰਭੀਰ

ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ) ਇਸ ਸਮੇਂ ਇਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 6ਵਜੇ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ ਤੇ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਡਰਾਈਵਰ ਸਮੇਤ ਕਈ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਸੂਚਨਾ ਹੈ ਕਿ ਚੱਲਦੇ ਟਰੱਕ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਸੀ, ਅੱਗ ਦੀਆ ਲਪਟਾਂ ਨੂੰ ਦੇਖਦੇ ਹੋਏ ਰਾਹਗੀਰਾਂ ਨੇ ਡਰਾਈਵਰ ਨੂੰ ਰੋਕ ਕੇ ਸੁਚੇਤ ਕੀਤਾ। ਇਸ ਮੌਕੇ ਤੇ ਸੂਚਨਾ ਮਿਲਣ ਤੇ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਵੀ ਉੱਥੇ ਪਹੁੰਚ ਗਈ। ਇਸ ਦੌਰਾਨ ਫਾਇਰ ਬ੍ਰਿਗੇਡ ਨੇ ਅੱਗ ਕਾਬੂ ਪਾ ਲਿਆ । ਕਈ ਲੋਕਾਂ ਦੀ ਹਾਲਤ ਅਜੇ ਗੰਭੀਰ ਦੱਸੀ ਜਾ ਰਹੀ ਹੈ।






















