ਅੱਜ ਸਰਕਾਰ ਨੂੰ ਘੇਰਨ ਲਈ ਰਣਨੀਤੀ ਬਣਾਉਣਗੀਆਂ ਵਿਰੋਧੀ ਪਾਰਟੀਆਂ

ਚੰਡੀਗੜ੍ਹ, 9ਅਗਸਤ(ਵਿਸ਼ਵ ਵਾਰਤਾ)- ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਲਗਾਤਾਰ ਮਹਿੰਗਾਈ, ਤੇਲ ਦੀਆਂ ਕੀਮਤਾਂ , ਖੇਤੀ ਕਾਨੂੰਨਾਂ ਅਤੇ ਪੇਗਾਸਸ ਜਾਸੂਸੀ ਦੇ ਮੁੱਦੇ ਤੇ ਸੰਸਦ ਵਿੱਚ ਹੰਗਾਮਾ ਕਰ ਰਹੀਆਂ ਹਨ। ਕਾਂਗਰਸ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਸਰਕਾਰ ਵਿਰੁੱਧ ਇਕਮੁੱਠ ਨਜ਼ਰ ਆ ਰਹੀਆਂ ਹਨ। ਉਹਨਾਂ ਨੇ ਪਹਿਲਾਂ ਵੀ ਕਈ ਵਾਰ ਇਕੱਠਿਆਂ ਮੀਟਿੰਗਾਂ ਕੀਤੀਆਂ ਹਨ ਅੱਜ ਵੀ 10 ਵਜੇ ਕਾਂਗਰਸ ,ਆਮ ਆਦਮੀ ਪਾਰਟੀ , ਆਰਜੇਡੀ, ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਮੀਟਿੰਗ ਕਰਕੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ਤੇ ਘੇਰਨ ਦੀ ਰਣਨੀਤੀ ਬਣਾਉਣਗੇ। ਇਹ ਮੀਟਿੰਗ ਸੰਸਦ ਭਵਨ ਵਿੱਚ ਹੀ ਹੋਵੇਗੀ।






















