
ਜੈਤੋ, 9 ਅਗਸਤ (ਰਘੂਨੰਦਨ ਪਰਾਸ਼ਰ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 10 ਅਗਸਤ ਨੂੰ ਸਵੇਰੇ 11 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ 4 ਕਾਰਜ਼ਕਾਰੀ ਪ੍ਰਧਾਨਾਂ ਸਮੇਤ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਹੈ।
ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਨੇ ਦਿੱਤੀ। ਇਸ ਤੋਂ ਇਲਾਵਾ ਪਾਰਟੀ ਨਾਲ ਸਬੰਧਤ ਵੱਖ -ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਵੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ।






















