ਕੈਪਟਨ ਅਮਰਿਦੰਰ ਸਿੰਘ ਦਿੱਲੀ ਲਈ ਰਵਾਨਾ
ਦੇਖੋ ਕਿਹੜੇ ਨੇਤਾਵਾਂ ਨੂੰ ਮਿਲ ਸਕਦੇ ਹਨ ਮੁੱਖ ਮੰਤਰੀ

ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ ਹਨ । ਉਹ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨਾਲ ਮਿਲ ਕੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗ ਕਰ ਸਕਦੇ ਹਨ । ਇਸਤੋਂ ਇਲਾਵਾ ਮੁੱਖ ਮੰਤਰੀ ਕੋਰੋਨਾ ਮਹਾਮਾਰੀ ਦੌਰਾਨ ਟੀਕਿਆਂ ਦੀ ਸਪਲਾਈ ਅਤੇ ਹੋਰ ਸਿਹਤ ਸੁਵਿਧਾਵਾਂ ਸੰਬੰਧੀ ਗੱਲਬਾਤ ਕਰਨ ਲਈ ਸਿਹਤ ਮੰਤਰੀ ਨਾਲ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਵੀ ਮੀਟਿੰਗ ਕਰ ਸਕਦੇ ਹਨ।
ਇਸ ਤੋਂ ਇਲਾਵਾ ਉਹ ਸੁਰੱਖਿਆ ਦੇ ਮੁੱਦੇ ਅਤੇ ਲਗਾਤਾਰ ਬਾਰਡਰ ਪਾਰ ਤੋਂ ਹੋ ਰਹੀਆਂ ਨਾਪਾਕ ਕੋਸ਼ਿਸ਼ਾਂ ਦੇ ਸੰਬੰਧ ਵਿੱਚ ਗੱਲ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲ ਸਕਦੇ ਹਨ।






















