ਹਿਮਾਚਲ ਪ੍ਰਦੇਸ਼ ਦੇ ਕਿੰਨੌੌਰ ਵਿੱਚ ਨੈਸ਼ਨਲ ਹਾਈਵੇ ਤੇ ਡਿੱਗੀ ਪਹਾੜੀ
ਸਵਾਰੀਆਂ ਨਾਲ ਭਰੀ ਬੱਸ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ

ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿੱਚ ਨਿਗੁਲਸਰੀ ਦੇ ਨੈਸ਼ਨਲ ਹਾਈਵੇ ਤੇ ਲੈਂਡਸਲਾਇਡ ਹੋਣ ਕਾਰਨ ਸਵਾਰੀਆਂ ਨਾਲ ਭਰੀ ਬੱਸ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ ਹੈ।ਇਹ ਬੱਸ ਕਿੰਨੌਰ ਤੋਂ ਹਰਿਦਵਾਰ ਲਈ ਜਾ ਰਹੀ ਸੀ। ਇਸਤੋਂ ਇਲਾਵਾ ਕਈ ਹੋਰ ਵਾਹਨ ਵੀ ਇਸ ਦੇ ਚਪੇਟ ਵਿੱਚ ਆ ਗਏ ਹਨ। ਕਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਰਾਹਤ ਕਾਰਜਾਂ ਲਈ ਐਨਡੀਆਰਐਫ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ।






















