ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਸ਼ੁਰੂ
ਪੰਜਾਬ ਦੇ ਕਈ ਅਹਿਮ ਮੁੱਦਿਆਂ ਤੇ ਕਰਨਗੇ ਵਿਚਾਰਾਂ
ਪੰਜਾਬ ਦੀ ਸੁਰੱਖਿਆ ਅਤੇ ਕਿਸਾਨ ਅੰਦੋਲਨ ਹੋਏਗਾ ਅਹਿਮ ਮੁੱਦਾ

ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਅਹਿਮ ਗੱਲਬਾਤ ਸ਼ੁਰੂ ਹੋਣ ਦੀ ਖਬਰ ਮਿਲੀ ਹੈ। ਇਸ ਮੁਲਾਕਾਤ ਵਿੱਚ ਹੋਰ ਅਹਿਮ ਮੁੱਦਿਆਂ ਤੋਂ ਇਲਾਵਾ ਪੰਜਾਬ ਦੀ ਸੁਰੱਖਿਆ ਅਤੇ ਕਿਸਾਨ ਅੰਦੋਲਨ ਬਾਰੇ ਵਿਸ਼ੇਸ਼ ਚਰਚਾ ਕੀਤੇ ਜਾਣ ਦੀ ਸੂਚਨਾ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਮੁੱਖ ਮੰਤਰੀ ਆਪਣੇ ਦਿੱਲੀ ਦੌਰੇ ਦੌਰਾਨ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿਹਤ ਮੰਤਰੀ ਨਾਲ ਵੀ ਮੁਲਾਕਾਤਾਂ ਕਰ ਚੁੱਕੇ ਹਨ।






















