ਬਹੁਜਨ ਸਮਾਜ ਪਾਰਟੀ ਵੱਲੋਂ ਫਗਵਾੜਾ ਰੈਲੀ ਦੇ ਸੰਬੰਧ ਵਿੱਚ ਕੀਤੀ ਗਈ ਮੀਟਿੰਗ

ਚੰਡੀਗੜ੍ਹ, 12ਅਗਸਤ(ਵਿਸ਼ਵ ਵਾਰਤਾ)- ਬਸਪਾ ਵਲੋਂ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਫਗਵਾੜਾ ਵਿਖੇ 29 ਅਗਸਤ ਨੂੰ ਕਰਵਾਈ ਜਾ ਰਹੀ ਸੂਬਾ ਪੱਧਰੀ ਅਣਖ ਜਗਾੳ ਰੈਲੀ ਸਬੰਧੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਤੇ ਵਿਧਾਨ ਸਭਾ ਉਮੀਦਵਾਰ ਉੜਮੁੜ ਟਾਂਡਾ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਚ ਬੈਠਕ ਹੋਈ। ਜਿਸ ਵਿੱਚ ਬਹੁਤ ਸਾਰੇ ਵਰਕਰ ਸ਼ਾਮਲ ਸਨ। ਇਸ ਬੈਠਕ ਵਿੱਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਭਗਵਾਨ ਸਿੰਘ ਚੌਹਾਨ ਵਿਸ਼ੇਸ਼ ਤੌਰ ਤੇ ਪਹੁੰਚੇ।
ਭਗਵਾਨ ਚੌਹਾਨ ਨੇ ਵਰਕਰਾਂ ਨੂੰ 29 ਅਗਸਤ ਦੀ ਫਗਵਾੜੇ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਲਈ ਲਾਮਬੰਦ ਕਰਦਿਆਂ ਕਿਹਾ 29 ਅਗਸਤ ਦੀ ਸੂਬਾ ਪੱਧਰੀ ਅਣਖ ਜਗਾੳ ਰੈਲੀ ਬਾਮਿਸਾਲ ਹੋਵੇਗੀ ਜੋ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਚੌਹਾਨ ਨੇ ਕਿਹਾ ਕਿ ਅਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਬਸਪਾ ਸ਼੍ਰੋਮਣੀ ਅਕਾਲੀ ਦਲ ਗਠਜੋੜ ਭਾਰੀ ਬਹੁਮਤ ਨਾਲ ਸਰਕਾਰ ਬਣਾਏਗਾ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਫਗਵਾੜਾ ਦੀ ਸੂਬਾ ਪੱਧਰੀ ਰੈਲੀ ਲਈ ਹਜਾਰਾਂ ਵਰਕਰ ਉਹਨਾਂ ਦੀ ਅਗਵਾਈ ਵਿੱਚ ਜਾਣਗੇ।






















