ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੀ ਨੂੰ ਸਦਮਾ
ਮਾਤਾ ਜੀ ਦਾ ਹੋਇਆ ਦੇਹਾਂਤ

ਮਾਨਸਾ, 12 ਅਗਸਤ (ਵਿਸ਼ਵ ਵਾਰਤਾ):ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੀ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਦਲਜੀਤ ਕੌਰ(84) ਸੁਪਤਨੀ ਸਰਦਾਰ ਡੂੰਗਰ ਸਿੰਘ ਪ੍ਰਲੋਕ ਸਿਧਾਰ ਗਏ । ਮਾਤਾ ਜੀ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ ਵਾਲੇ ਅਤੇ ਲੋੜਵੰਦ ਲੋਕਾਂ ਦੀ ਮਦੱਦ ਕਰਨ ਵਾਲੀ ਰੱਜੀ ਰੂਹ ਸਨ।
ਉਨ੍ਹਾਂ ਨਮਿੱਤ ਅੰਤਿਮ ਅਰਦਾਸ 13 ਅਗਸਤ, ਦਿਨ ਸ਼ੁੱਕਰਵਾਰ ਨੂੰ ਸਰਦੂਲਗੜ੍ਹ ਦੇ ਗੁਰਦੁਆਰਾ ਸਰੋਵਰ ਸਾਹਿਬ ਵਿਖੇ 12.30 ਵਜੇ ਹੋਵੇਗੀ।






















