2022 ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ -ਡਾ.ਐੱਸ.ਕਰੁਣਾ ਰਾਜੂ

ਚੰਡੀਗੜ੍ਹ (ਅੰਕੁਰ ਤਾਂਗੜੀ) 2022 ਦੀ ਪਹਿਲੀ ਤਿਮਾਹੀ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ ਐੱਸ ਕਰੁਣਾ ਰਾਜੂ ਨੇ ਪ੍ਰੈੱਸ ਕਾਨਫਰੰਸ ਰਾਹੀਂ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਜਨਵਰੀ 2022 ਤੱਕ ਅਠਾਰਾਂ ਸਾਲ ਦੀ ਉਮਰ ਦੇ ਹੋਣ ਵਾਲੇ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਕਰ ਦਿੱਤੀ ਗਈ ਹੈ । ਅਠਾਰਾਂ ਸਾਲ ਦੇ ਹੋਣ ਵਾਲੇ ਹਰ ਵਿਅਕਤੀ ਨੂੰ ਵੋਟਰ ਬਣਾਉਣਾ ਪਹਿਲੀ ਪ੍ਰਾਥਮਿਕਤਾ ਹੈ । ਉਨ੍ਹਾਂ ਕਿਹਾ ਕਿ ਘਰ ਘਰ ਜਾ ਕੇ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਡੋਰ ਟੂ ਡੋਰ ਕੰਪੇਨ ਕਰਕੇ 2022 ਲਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਤਾਂ ਡਰ ਮੁਕਤ ਚੋਣਾਂ ਕਰਵਾਉਣਾ ਚੁਣੌਤੀ ਹੁੰਦੀ ਸੀ ਹੁਣ ਕਰੋਨਾ ਦੇ ਚਲਦਿਆਂ ਸੁਰੱਖਿਅਤ ਚੋਣਾਂ ਕਰਾਉਣਾ ਵੀ ਚੁਣੌਤੀ ਹੈ।






















