ਪਾਕਿਸਤਾਨ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੀ ਝਟਕੇ
ਚੰਡੀਗੜ੍ਹ, 14ਅਗਸਤ(ਵਿਸ਼ਵ ਵਾਰਤਾ)- ਪਾਕਿਸਤਾਨ ਵਿੱਚ ਸ਼ੁੱਕਰਵਾਰ ਰਾਤ 10 ਵੱਜ ਕੇ 58 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਹੈ ਕਿ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਸਕੇਲ ਤੇ 3.9 ਦਰਜ ਕੀਤੀ ਗਈ ਹੈ। ਹਾਲੇ ਤੱਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।






















