ਕੋਵਿਡ ਮਹਾਂਮਾਰੀ ਦੌਰਾਨ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਡਾ.ਨਿਧੀ ਸ਼ਰਮਾ ਨੂੰ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ)-ਅੱਜ 15 ਅਗਸਤ ਆਜ਼ਾਦੀ ਦਿਹਾੜੇ ਤੇ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ. ਬ੍ਰਹਮ ਮਹਿੰਦਰਾ ਨੇ ਡਾ: ਨਿਧੀ ਸ਼ਰਮਾ, ਮੈਡੀਕਲ ਅਫਸਰ, ਸੀਐਚਸੀ ਮਾਡਲ ਟਾਊਨ, ਪਟਿਆਲਾ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ, ਪਟਿਆਲਾ ਵਿਖੇ ਕੋਵਿਡ -19 ਮਹਾਂਮਾਰੀ ਦੌਰਾਨ ਨਿਭਾਈਆਂ ਗਈਆਂ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ।






















