• Latest
  • Trending
ਭਗਵੰਤ ਮਾਨ ਨੇ ਸੰਸਦ ‘ਚ ਮੁੱਦੇ ਉਠਾਉਣ ਦਾ ਬਣਾਇਆ ਰਿਕਾਰਡ

ਭਗਵੰਤ ਮਾਨ ਨੇ ਸੰਸਦ ‘ਚ ਮੁੱਦੇ ਉਠਾਉਣ ਦਾ ਬਣਾਇਆ ਰਿਕਾਰਡ

9 years ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

40 seconds ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

28 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ ਸੰਸਦ ‘ਚ ਮੁੱਦੇ ਉਠਾਉਣ ਦਾ ਬਣਾਇਆ ਰਿਕਾਰਡ

February 10, 2018
in ਪੰਜਾਬ
ਭਗਵੰਤ ਮਾਨ ਨੇ ਸੰਸਦ ‘ਚ ਮੁੱਦੇ ਉਠਾਉਣ ਦਾ ਬਣਾਇਆ ਰਿਕਾਰਡ

ਭਗਵੰਤ ਮਾਨ ਨੇ ਸੰਸਦ ‘ਚ ਮੁੱਦੇ ਉਠਾਉਣ ਦਾ ਬਣਾਇਆ ਰਿਕਾਰਡ
-18 ਮਿੰਟਾਂ ‘ਚ ਪੰਜਾਬ ਅਤੇ ਦੇਸ਼ ਨਾਲ ਜੁੜੇ ਕਰੀਬ 2 ਦਰਜਨ ਮੁੱਦੇ ਉਠਾਏ
-ਸੋਸ਼ਲ ਮੀਡੀਆ ਉੱਤੇ ਛਾਈ ‘ਅੱਛੇ ਦਿਨ ਕੱਬ ਆਏਂਗੇਂ’ ਕਵਿਤਾ
-ਮੋਦੀ, ਬਾਦਲ ਅਤੇ ਕੈਪਟਨ ਨੂੰ ਰੱਜ ਕੇ ਕੋਸਿਆ

ਚੰਡੀਗੜ੍ਹ, 10 ਫਰਵਰੀ (ਵਿਸ਼ਵ ਵਾਰਤਾ)- ਸੰਸਦ ਦੇ ਚਾਲੂ ਬਜਟ ਸੈਸ਼ਨ ‘ਚ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਮਹਿਜ਼ 18 ਮਿੰਟ ਮਿਲੇ ਸਮੇਂ ‘ਚ ਪੰਜਾਬ ਅਤੇ ਦੇਸ਼ ਨਾਲ ਜੁੜੇ ਕਰੀਬ 2 ਦਰਜਨ ਮੁੱਦੇ ਉਠਾਉਣ ਦਾ ਰਿਕਾਰਡ ਬਣਾਇਆ ਅਤੇ ਕੇਂਦਰ ਦੀ ਭਾਜਪਾ-ਆਕਲੀ ਦਲ ਸਰਕਾਰ ਨੂੰ ਘੇਰਿਆ। ਸਮੇਂ ਦੀ ਘਾਟ ਕਾਰਨ ਭਗਵੰਤ ਮਾਨ ਨੇ ਅੱਛੇ ਦਿਨ ਕੱਬ ਆਏਗੇ ਅਤੇ ਦੇਸ਼ ਕੋ ਨਦੀਓ ਔਰ ਝੀਲੋਂ ਮੇਂ ਮਤ ਬਾਂਟੀਏ ਕਵਿਤਾਵਾਂ ਦਾ ਵੀ ਸਹਾਰਾ ਲਿਆ ਜੋ ਸੋਸ਼ਲ ਮੀਡੀਆ ਉੱਤੇ ਛਾ ਗਈਆਂ ਹਨ।
‘ਆਪ’ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਇਸ ਸੈਸ਼ਨ ‘ਚ ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਣ, ਮੋਦੀ ਸਰਕਾਰ ਵੱਲੋਂ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਰਹੇ ਕਿਸਾਨਾਂ-ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰਨਾ, ਕੇਂਦਰੀ ਅੰਨ ਭੰਡਾਰ ‘ਚ ਸਭ ਤੋਂ ਵੱਧ ਯੋਗਦਾਨ ਪਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਮਦਦ ਮੰਗਣਾ, ਮੋਦੀ ਸਰਕਾਰ ਦਾ ਫ਼ਸਲਾਂ ਦੇ ਲਾਭਕਾਰੀ ਮੁੱਲ ਲਈ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਤੋਂ ਮੁੱਕਰਨਾ, ਆਲੂ ਅਤੇ ਗੰਨਾਂ ਉਤਪਾਦਕ ਕਿਸਾਨਾਂ ਦੀ ਜਿਨਸਾਂ ਦਾ ਸਹੀ ਅਤੇ ਸਮੇਂ ਸਿਰ ਮੁੱਲ ਨਾ ਮਿਲਣ ਕਾਰਨ ਹੋ ਰਹੀ ਦੁਰਦਸ਼ਾ ਦਾ ਮੁੱਦਾ, ਜੀਐਸਟੀ ਅਤੇ ਨੋਟਬੰਦੀ ਦੀ ਵਪਾਰੀਆਂ-ਕਾਰੋਬਾਰੀਆਂ ਉੱਤੇ ਅਜੇ ਤੱਕ ਪੈ ਰਹੀ ਮਾਰ ਦਾ ਮਾਮਲਾ,  ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਵਪਾਰੀਆਂ ਦਾ ਵਪਾਰ ਤੋਂ ਸੰਨਿਆਸ ਲੈਣਾ ਅਤੇ ਚਹੇਤੇ ਸੰਨਿਆਸੀਆਂ ਦਾ ਵਪਾਰ-ਕਾਰੋਬਾਰ ਕਰਨਾ, ਦੇਸ਼ ਦੀ 73 ਫ਼ੀਸਦੀ ਪੂੰਜੀ ਕੇਵਲ ਇੱਕ ਪ੍ਰਤੀਸ਼ਤ ਘਰਾਣਿਆ ਕੋਲ ਜਮਾਂ ਹੋਣ ਕਾਰਨ ਗ਼ਰੀਬ ਅਤੇ ਆਮ ਆਦਮੀ ਦੀ ਹਾਲਤ ਬਦ ਤੋਂ ਬਦਤਰ ਹੋਣਾ, ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਦਲਿਤਾਂ ਅਤੇ ਗ਼ਰੀਬਾਂ ਨੂੰ ਹਾਸ਼ੀਏ ‘ਤੇ ਧੱਕਣਾ ਅਤੇ ਮਨਰੇਗਾ ਦੀਆਂ ਦਿਹਾੜੀਆਂ ਦੇ ਲੰਮਾ ਸਮਾਂ ਪੈਸੇ ਨਾ ਦੇਣਾ, ਦਲਿਤਾਂ ਅਤੇ ਘੱਟ ਗਿਣਤੀਆਂ ਲਈ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਹੋਰ ਵਜ਼ੀਫ਼ਿਆਂ ਦੀ ਰਾਸ਼ੀ ਜਾਰੀ ਨਾ ਕਰਨਾ, ਅੰਮ੍ਰਿਤਸਰ ਅਤੇ ਮੋਹਾਲੀ (ਚੰਡੀਗੜ੍ਹ) ਏਅਰਪੋਰਟਾਂ ਨੂੰ ਸਹੀ ਅਰਥਾਂ ‘ਚ ਅੰਤਰਰਾਸ਼ਟਰੀ ਏਅਰਪੋਰਟਾਂ ਦੀ ਤਰ੍ਹਾਂ ਨਾ ਚਲਾਉਣਾ, ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਬਾਵਜੂਦ ਰਾਜਪੁਰਾ ਤੋਂ ਸਨੇਟਾ (ਮੋਹਾਲੀ) ਤੱਕ ਮਹਿਜ਼ 16 ਕਿੱਲੋਮੀਟਰ ਦੇ ਰੇਲ ਲਿੰਕ ਰਾਹੀਂ ਚੰਡੀਗੜ੍ਹ ਨੂੰ ਸਮੁੱਚੇ ਮਾਲਵਾ ਅਤੇ ਗੰਗਾਨਗਰ ਤੱਕ ਨਾ ਜੋੜਨ ਪਿੱਛੇ ਬਾਦਲਾਂ ਦੀਆਂ ਬੱਸਾਂ ਨੂੰ ਫਾਇਦਾ ਪਹੁੰਚਾਉਣ ਦਾ ਕਾਰਨ ਦੱਸਿਆ ਅਤੇ ਇਹ ਲਿੰਕ ਜਲਦੀ ਬਣਾਉਣ ਦੀ ਮੰਗ ਕੀਤੀ, ਪਰਲ ਸਮੇਤ ਹੋਰ ਚਿੱਟ ਫ਼ੰਡ ਕੰਪਨੀਆਂ ਵੱਲੋਂ ਪੰਜਾਬ ਅਤੇ ਦੇਸ਼ ਦੇ ਹੋਰ ਲੋਕਾਂ ਨਾਲ ਮਾਰੀ ਗਈ ਅਰਬਾਂ-ਖਰਬਾਂ ਦੀ ਠੱਗੀ ਦੀ ਭਰਪਾਈ ਲਈ ਇਹਨਾਂ ਕੰਪਨੀਆਂ ਦੀ ਸੰਪਤੀ ਵੇਚਣ ਦੀ ਮੰਗ, ਮੋਦੀ ਸਰਕਾਰ ਵੱਲੋਂ 2 ਕਰੋੜ ਨੌਕਰੀਆਂ ਦੇ ਵਾਅਦੇ ਤੋਂ ਮੁੱਕਰਨਾ ਅਤੇ ਹੁਣ ਬੀ.ਏ, ਐਮ.ਏ, ਅਤੇ ਹੋਰ ਉੱਚ ਡਿਗਰੀਆਂ ਪ੍ਰਾਪਤ ਬੇਰੁਜ਼ਗਾਰ ਨੌਜਵਾਨਾਂ ਨੂੰ ‘ਪਕੌੜੇ ਤਲਣ’ ਲਈ ਪ੍ਰੇਰਿਤ ਕਰਨ ਦੀ ਨਿੰਦਾ ਕਰਨਾ, ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਮੋਬਾਈਲ ਫ਼ੋਨ ਦੇਣ ਵਰਗੇ ਵਾਅਦਿਆਂ ਤੋਂ ਮੁੱਕਰਨ ਦੇ ਹਵਾਲੇ ਨਾਲ ਸਿਆਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ ‘ਚ ਲਿਆਉਣ ਲਈ ਲੀਗਲ ਡਾਕੂਮੈਂਟ ਬਣਾਉਣ ਦੀ ਮੰਗ ਕੀਤੀ ਗਈ।
ਭਗਵੰਤ ਮਾਨ ਨੇ ਨਰਿੰਦਰ ਮੋਦੀ ਸਰਕਾਰ ਦੀਆਂ ਦੇਸ਼ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਰੱਜ ਕੇ ਕੋਸਿਆ ਅਤੇ ਦੇਸ਼ ਨੂੰ ਧਰਮ ਅਤੇ ਜਾਤ-ਕਬੀਲਿਆਂ ਦੇ ਨਾਂ ‘ਤੇ ਵੰਡਣ ਦਾ ਦੋਸ਼ ਲਗਾਇਆ। ਮਾਨ ਨੇ ਕਵਿਤਾ ਰਾਹੀਂ ਜਿੱਥੇ ਮੋਦੀ ਤੋਂ ‘ਅੱਛੇ ਦਿਨਾਂ’ ਦਾ ਹਿਸਾਬ ਮੰਗਿਆ ਉੱਤੇ ਦੇਸ਼ ਨੂੰ ਧਰਮ ਦੇ ਨਾਂ ‘ਤੇ ਨਾ ਵੰਡਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਦੇਸ਼ ਪੱਖੀ ਅਤੇ ਲੋਕ ਪੱਖੀ ਨੀਤੀਆਂ-ਪ੍ਰੋਗਰਾਮ ਲਿਆਉਣ ਦੇ ਮਨਸ਼ੇ ਨਾਲ ਲਾਲ ਕਿਲ੍ਹੇ ਤੋਂ ਦਹਾਕੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਮਾਨ ਨੇ ਦੋਸ਼ ਲਗਾਇਆ ਕਿ ਡਿਜੀਟਲ ਇੰਡੀਆ ਦਾ ਅਗਾਂਹ ਵਾਧੂ ਨਾਅਰਾ ਦੇ ਕੇ ਅੱਜ ਮੋਦੀ ਸਰਕਾਰ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਤਹਿਤ ਦੇਸ਼ ਨੂੰ ਖਿਲਜੀਆਂ ਅਤੇ ਟੀਪੂ-ਸੁਲਤਾਨਾਂ ਦੇ ਗੈਰ-ਜ਼ਰੂਰੀ ਏਜੰਡਿਆਂ ‘ਚ ਉਲਝਾ ਰਹੀ ਹੈ।
ਮਾਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਗਰਿਮਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੱਥਾਂ ਦੇ ਆਧਾਰ ‘ਤੇ ਨਾਪ-ਤੋਲ ਕੇ ਬੋਲਣ ਦੀ ਸਲਾਹ ਵੀ ਦਿੱਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ ਕਲਪਨਾ ਕਰ ਸਕਦਾ ਹੈ ਅਤੇ ਜਿਸ 'ਤੇ ਵਿਸ਼ਵਾਸ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 