• Latest
  • Trending
ਸਾਬਕਾ ਕਾਂਗਰਸੀ ਵਿਧਾਇਕ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿਚ ਹੋਏ ਸ਼ਾਮਲ 

ਸਾਬਕਾ ਕਾਂਗਰਸੀ ਵਿਧਾਇਕ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿਚ ਹੋਏ ਸ਼ਾਮਲ 

5 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

8 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

24 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

42 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਕਾਂਗਰਸੀ ਵਿਧਾਇਕ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿਚ ਹੋਏ ਸ਼ਾਮਲ 

August 16, 2021
in ਸਿਆਸੀ, ਖਬਰਾਂ, ਪੰਜਾਬ
ਸਾਬਕਾ ਕਾਂਗਰਸੀ ਵਿਧਾਇਕ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿਚ ਹੋਏ ਸ਼ਾਮਲ 

ਸਾਬਕਾ ਕਾਂਗਰਸੀ ਵਿਧਾਇਕ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿਚ ਹੋਏ ਸ਼ਾਮਲ 

ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਕੀਤੀ ਪਾਰਟੀ ਜੁਆਇਨ,ਬਣਾਏ ਗਏ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ

ਜਲੰਧਰ, 16 ਅਗਸਤ(ਵਿਸ਼ਵ ਵਾਰਤਾ) : ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਬੋਰਡ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸਰਦਾਰ ਬਾਦਲ ਨੇ ਸਰਦਾਰ ਜਗਬੀਰ ਸਿੰਘ ਬਰਾੜ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ ਤੇ ਐਲਾਨ ਕੀਤਾ ਕਿ ਉਹ ਜਲੰਧਰ ਕੈਂਟ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ ਤੇ ਉਹਨਾਂ ਨੇ ਸਰਦਾਰ ਬਰਾੜ ਨੁੰ ਪਾਰਟੀ ਦਾ ਜਨਰਲ ਸਕੱਤਰ ਬਣਾਉਣ ਦਾ ਵੀ ਐਲਾਨ ਕੀਤਾ।

ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਇਹ ਕਾਂਗਰਸ ਪਾਰਟੀ ਨੁੰ ਵੱਡਾ ਝਟਕਾ ਹੈ।

ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਰਦਾਰ ਬਾਦਲ ਨੈ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੇ ਕੁਸ਼ਾਸਨ ਤੋਂ ਅੱਕ ਚੁੱਕੇ ਹਨ ਕਿਉਂਕਿ ਇਸਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਮੌਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਅਤੇ ਵੱਡੇ ਵੱਡੇ ਵਾਅਦੇ ਕੀਤੇ ਜਿਹਨਾਂ ਵਿਚ ਘਰ ਘਰ ਨੌਕਰੀ ਤੇ ਕਿਸਾਨਾਂ ਲਈ ਪੂਰਨ ਕਰਜ਼ਾ ਸਮੇਤ ਹੋਰ ਸ਼ਾਮਲ ਸਨ।

ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹ ਵੱਡੇ ਐਲਾਨਾਂ ਨਾਲ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਹਾਲਾਂਕਿ ਉਹ ਦਿੱਲੀ ਦੇ ਲੋਕਾਂ ਨਾਲ ਕੀਤੇ ਇਹ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਪੁਲਿਸ ਤੇ ਹੋਰ ਕਈ ਸੇਵਾਵਾਂ ਸਿੱਧੀਆਂ ਕੇਂਦਰ ਸਰਕਾਰ ਦੇ ਅਧੀਨ ਹਨ ਤੇ ਇਸਦੇ ਬਾਵਜੂਦ ਆਪ ਸਰਕਾਰ ਵਾਅਦੇ ਪੂਰੇ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਆਪਣੀ ਪਬਲੀਸਿਟੀ ਲਈ 600 ਕਰੋੜ ਰੁਪਏ ਖਰਚ ਕਰ ਰਹੇ ਹਨ ਤੇ ਲੋਕਾਂ ਨੁੰ ਗੁੰਮਰਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਇਕ ਮੁਹੱਲਾ ਕਲੀਨਿਕ ਬੁਲਾਇਆ ਤੇ ਉਸਦੀ ਕਵਰੇਜ਼ ਸਾਰੇ ਪੰਜਾਬ ਵਿਚ ਕਰਵਾਈ।

ਨਵਜੋਤ ਸਿੱਧੂ ਵੱਲੋਂ ਘਟੀਆ ਡਰਾਮੇਬਾਜ਼ੀ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਸੂਬੇ ਦੀ ਬੇਹਤਰੀ ਵਾਸਤੇ ਗੰਭੀਰ ਨੇਤਾਵਾਂ ਦੀ ਜ਼ਰੂਰਤ ਹੈ ਨਾ ਕਿ ਅਜਿਹੇ ਤਮਾਸ਼ਿਆਂ ਦੀ ਜੋ ਸਿੱਧੂ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਕਰਦੇ ਹਨ।
ਇਸ ਮੌਕੇ ਉਹਨਾਂ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੁੰ ਪਾਰਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਗਬੀਰ ਬਰਾੜ ਨੇ ਹਮੇਸ਼ਾ ਲੋਕਾਂ ਦੀ ਭਲਾਈ ਵਾਸਤੇ ਤੇ ਆਪਣੇ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਤੇ ਉਹਨਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਨਾ ਸਿਰਫ ਜਲੰਧਰ ਕੈਂਟ ਬਲਕਿ ਸਮੁੱਚੇ ਪੰਜਾਬਵਿਚ ਅਕਾਲੀ ਦਲ ਨੁੰ ਲਾਭ ਮਿਲੇਗਾ।
ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਅੱਜ ਦੋ ਗਰੁੱਪਾਂ ਵਿਚ ਵੰਡੀ ਗਈ ਹੈ ਤੇ ਇਕ ਗਰੁੱਪ ਦੀ ਅਗਵਾਈ ਵਾਲੀ ਨਵਜੋਤ ਸਿੱਧੂ ਤੇ ਦੂਜੇ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ। ਉਹਨਾਂ ਕਿਹਾ ਕਿ ਨੌਟੰਕੀ ਕਰਕੇ ਲੋਕਾਂ ਦਾ ਮਨੋਰੰਜਨ ਕਰਨ ਵਿਚ ਨਵਜੋਤ ਸਿੱਧੂ ਨੇ ਮਿਥੁਨ ਚੱਕਰਵਰਤੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਸਸਤੀ ਨੌਟੰਕੀ ਨਾਲ ਉਹ ਲੋਕਾਂ ਦਾ ਮਨੋਰੰਜਨ ਤਾਂ ਕਰ ਸਕਦੇ ਹਨ ਪਰ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ’ਤੇ 3 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਦੇ ਸਿੱਧੂ ਦੇ ਦਾਅਵੇ ਦੀ ਸੋਸ਼ਲ ਮੀਡੀਆ ’ਤੇ ਲੋਕ ਖਿੱਲੀ ਉਡਾ ਰਹੇ ਹਨ ਤੇ ਪੁੱਛ ਰਹੇ ਹਨ ਕਿ ਇਸ ਵੇਲੇ ਸੂਬੇ ਵਿਚ ਕਿਸ ਪਾਰਟੀ ਦੀ ਸਰਕਾਰ ਹੈ ਤੇ ਹੁਣ ਕਿਉਂ ਨਹੀਂ ਉਹ ਤਿੰਨ ਰੁਪਏ ਪ੍ਰਤੀ ਯੁਨਿਟ ਨੁੰ ਬਿਜਲੀ ਦਿੰਦੇ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਜਗਬੀਰ ਸਿੰਘ ਬਰਾੜ ਨੇ ਦੱਸਿਆ ਕਿ ਉਹਨਾਂ ਨੁੰ ਅਕਾਲੀ ਦਲ ਵਿਚ ਸ਼ਾਮਲ ਨਾ ਹੋਣ ਦੇ ਇਵਜ਼ ਵਿਚ ਵੱਡੇ ਵੱਡੇ ਲਾਲਚ ਦਿੱਤੇ ਗਏ ਪਰ ਉਹ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਫੈਸਲੇ ’ਤੇ ਦ੍ਰਿੜ੍ਹ ਸਨ। ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਉਹ ਇਸ ਕਰ ਕੇਸ਼ਾਮਲ ਹੋਏ ਕਿਉਂਕਿ ਸਿਰਫ ਇਹੀ ਪਾਰਟੀ ਲੋਕ ਪੱਖੀ ਤੇ ਗਰੀਬ ਪੱਖੀ ਏਜੰਡੇ ’ਤੇ ਚਲਦੀ ਹੈ ਤੇ ਪ੍ਰਗਤੀ ਦੇ ਰਾਹ ’ਤੇ ਸਮਾਜ ਦੇ ਸਾਰੇ ਵਰਗਾਂ ਨੁੰ ਨਾਲ ਲੈ ਕੇ ਚਲਦੀ ਹੈ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਸਾਰੀਆਂ ਭਲਾਈ ਯੋਜਨਾਵਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ ਸਰਕਾਰਾਂ ਸਮੇਂ ਸ਼ੁਰੂ ਹੋਈਆਂ। ਉਹਨਾਂ ਇਹ ਵੀ ਦੱਸਿਆ ਕਿ ਜਦੋਂ ਅਸੀਂ ਛੋਟੇ ਬੱਚੇ ਹੁੰਦੇ ਸੀ ਉਦੋਂ ਵੀ ਸੁਣਦੇ ਸੀ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਲਿਤਾਂ ਦੇ ਵਿਹੜਿਆਂ ਵਿਚ ਧਰਮਸ਼ਾਲਾਵਾਂ ਬਣਵਾ ਰਹੇ ਹਨ ਤਾਂ ਜੋ ਧੀਆਂ ਦੇ ਵਿਆਹ ਸਮੇਂ ਮੁਸ਼ਕਿਲਾਂ ਨਾ ਆਉਣ।

ਉਹਨਾਂ ਨੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਸਰਕਾਰ ਵਿਚ ਸਾਢੇ ਚਾਰ ਸਾਲ ਮੌਜਾਂ ਮਾਣ ਕੇ ਉਹਨਾਂ ਨੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਪਰਗਟ ਸਿੰਘ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਵੀ ਅਜਿਹਾ ਹੀ ਕੀਤਾ ਸੀ। ਉਹਨਾਂ ਕਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਉਹਨਾਂ ਲੋਕਾ ਵਾਸਤੇ ਕੁਝ ਨਹੀਂ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਪਵਨ ਟੀਨੂੰ, ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਵਿਧਾਇਕ ਬਲਦੇਵ ਸਿੰਘ ਖਹਿਰਾ, ਕੁਲਵੰਤ ਸਿੰਘ ਮੰਨਣ, ਬੀਬੀ ਗੁਰਦੇਵ ਕੌਰ ਸੰਘਾ, ਉਲੰਪੀਅਨ ਰਾਜਬੀਰ ਕੌਰ ਅਤੇ ਬਸਪਾ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

ਸ਼ੁਭਮਨ ਗਿੱਲ ਪੰਜਵੀਂ ਵਾਰ ICC ‘ਪਲੇਅਰ ਆਫ਼ ਦ ਮੰਥ’ ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ

ਸ਼ੁਭਮਨ ਗਿੱਲ ਪੰਜਵੀਂ ਵਾਰ ICC ‘ਪਲੇਅਰ ਆਫ਼ ਦ ਮੰਥ’ ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ

by Navjot
4 weeks ago
0

ਸ਼ੁਭਮਨ ਗਿੱਲ ਪੰਜਵੀਂ ਵਾਰ ICC 'ਪਲੇਅਰ ਆਫ਼ ਦ ਮੰਥ' ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 