• Latest
  • Trending
ਬਿਜਲੀ ਸਸਤੀ ਕਰਨ ਦੇ ਵਾਅਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਫਿਰ ਤੋਂ ਅਕਾਲੀ-ਬਸਪਾ ਦੇ ਨਿਸ਼ਾਨੇ ਤੇ

ਬਿਜਲੀ ਸਸਤੀ ਕਰਨ ਦੇ ਵਾਅਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਫਿਰ ਤੋਂ ਅਕਾਲੀ-ਬਸਪਾ ਦੇ ਨਿਸ਼ਾਨੇ ਤੇ

5 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

8 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

24 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

42 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

1 hour ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਸਸਤੀ ਕਰਨ ਦੇ ਵਾਅਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਫਿਰ ਤੋਂ ਅਕਾਲੀ-ਬਸਪਾ ਦੇ ਨਿਸ਼ਾਨੇ ਤੇ

August 16, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਵਪਾਰ
ਬਿਜਲੀ ਸਸਤੀ ਕਰਨ ਦੇ ਵਾਅਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਫਿਰ ਤੋਂ ਅਕਾਲੀ-ਬਸਪਾ ਦੇ ਨਿਸ਼ਾਨੇ ਤੇ

ਬਿਜਲੀ ਸਸਤੀ ਕਰਨ ਦੇ ਵਾਅਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਫਿਰ ਤੋਂ ਅਕਾਲੀ-ਬਸਪਾ ਦੇ ਨਿਸ਼ਾਨੇ ਤੇ

ਈਸੜੂ (ਖੰਨਾ), 15 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਜੋਤ ਸਿੱਧੂ ਵੱਲੋਂ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਝੂਠੇ ਵਾਅਦੇ ਨਾਲ ਪੰਜਾਬੀਆਂ ਨੁੰ ਗੁੰਮਰਾਹ ਕਰਨ ਦਾ ਯਤਨ ਕਰਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹ ਲੋਕਾਂ ਨੁੰ ਦੱਸਣ ਕਿ ਇਹ ਵਾਅਦਾ ਇਸ ਵੇਲੇ ਚਲ ਰਹੀ ਕਾਂਗਰਸ ਦੀ ਸਰਕਾਰ ਵੇਲੇ ਕਿਉਂ ਨਹੀਂ ਪੂਰਾ ਕੀਤਾ ਜਾ ਸਕਦਾ।

ਇਥੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ’ਤੇ ਉਹਨਾਂ ਨੁੰ ਸ਼ਰਧਾਂਜਲੀ ਭੇਂਟ ਕਰਨ ਲਈ ਹੋਏ ਸਮਾਗਮ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੁੰ 3 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਦੇਣ ਦੇ ਨਵਜੋਤ ਸਿੱਧੂ ਦੇ ਨਵੇਂ ਵਾਅਦੇ ’ਤੇ ਲੋਕ ਹੈਰਾਨ ਹਨ। ਉਹਨਾਂ ਨੇ ਸਿੱਧੂ ਨੁੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੁੰ ਹੁਣ ਇਸ ਵੇਲੇ ਇਹ ਵਾਅਦਾ ਪੂਰਾ ਕਰਨ ਤੋਂ ਕੌਣ ਰੋਕ ਰਿਹਾ ਹੈ ਜਦੋਂ ਸੂਬੇ ਵਿਚ ਉਹਨਾਂ ਦੀ ਆਪਣੀ ਪਾਰਟੀ ਦੀ ਸਰਕਾਰ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸਿੱਧੂ ਨੇ ਬਿਜਲੀ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਸੀ ਜਦਕਿ ਉਹ ਇਹ ਵਿਭਾਗ ਸੰਭਾਲ ਦੇ ਦੋ ਸਾਲ ਪਹਿਲਾਂ ਹੀ ਲੋਕਾਂ ਨੁੰ ਰਾਹਤ ਦੇ ਸਕਦੇ ਸਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਸਿੱਧੂ ਕਦੇ ਵੀ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਗੰਭੀਰ ਨਹੀਂ ਸਨ ਤੇ ਨਾ ਹੀ ਹੋ ਸਕਦੇ ਹਨ ਤੇ ਉਹਨਾਂ ਦੀ ਦਿਲਚਸਪੀ ਸਿਰਫ ਡਰਾਮੇਬਾਜ਼ੀ ਨਾਲ ਲੋਕਾਂ ਨੂੰ ਮੂਰਖ ਬਣਾਉਣ ਵਿਚ ਹੈ।

ਅਕਾਲੀ ਆਗੂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੁੰ ਇਹ ਵੀ ਪੁੱਛਿਆ ਕਿ ਉਹਨਾਂ ਨੇ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਵਾਅਦੇ ਉਦੋਂ ਕਿਉਂ ਪੂਰੇ ਨਹੀਂ ਕੀਤੇ ਜਦੋਂ ਉਹ ਢਾਈ ਸਾਲ ਤੱਕ ਮੰਤਰੀ ਰਹੇ ਯਾਨੀ ਕਿ ਸਰਕਾਰ ਦੇ ਕਾਰਜਕਾਲਦਾ ਅੱਧਾ ਸਮਾਂ। ਉਹਨਾਂ ਕਿਹਾ ਕਿ ਘਰ ਘਰ ਨੌਕਰੀ ਤੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਕਿਥੇ ਹੈ ? ਉਹਨਾਂ ਕਿਹਾ ਕਿ ਹੁਣ ਸਿੱਧੂ ਜਾਅਲੀ ਤੇ ਝੁਠੇ ਵਾਅਦਿਆਂ ਦੀ ਇਕ ਹੋਰ ਪਟਾਰੀ ਨਾਲ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ।

ਉਹਨਾਂ ਕਿਹਾ ਕਿ ਲੋਕ ਵੇਖ ਰਹੇ ਹਨ ਕਿ ਕਿਵੇਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ, ਗੁਰਕੀਰਤ ਕੋਟਲੀ ਤੇ ਹੋਰ ਜੋ ਰੇਤ ਮਾਇਨਿੰਗ ਤੇ ਨਜਾਇਜ਼ ਸ਼ਰਾਬ ਵੇਚਣ ਸਮੇਤ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਪਿਛਲੇ ਸਾਢੇ ਚਾਰ ਸਾਲ ਤੋਂ ਕਰ ਰਹੇ ਸਨ, ਉਹ ਕਿਵੇਂ ਸਿੱਧੂ ਦੇ ਕੱਟੜ ਸਮਰਥਕ ਬਣ ਗਏ ਹਨ। ਉਹਨਾਂ ਕਿਹਾ ਕ ਸਿੱਧੂ ਨੇ ਪਹਿਲਾਂ ਮਾਫੀਆ ਤੱਤਾਂ ਦੇ ਖਿਲਾਫ ਹੋਣ ਦੇ ਵੱਡੇ ਵੱਡੇ ਦਾਅਵੇ ਕੀਤੇ ਸਨ ਪਰ ਹੁਣ ਇਹਨਾਂ ਨੁੰ ਖੁੱਲ੍ਹਦਿਲੀ ਨਾਲ ਜੱਫੀਆਂ ਪਾ ਰਹੇ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਅੱਜ ਆਜ਼ਾਦੀ ਘੁਲਾਟੀਆਂ ਨੇ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਮੰਤਰੀਆਂ ਦੇ ਪ੍ਰੋਗਰਾਮਾਂ ਦੇ ਸਰਕਾਰੀ ਪ੍ਰੋਗਰਾਮਾਂ ਦਾ ਇਸ ਕਰ ਕੇ ਬਾਈਕਾਟ ਕੀਤਾ ਕਿਉਂਕਿ ਕਾਂਗਰਸ ਨੇ ਇਹਨਾਂ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਹਨਾਂ ਕਿਹਾ ਕਿ ਅੱਧੀ ਦਰਜਨ ਨਾਲੋਂ ਵੱਧ ਜ਼ਿਲ੍ਹਿਆਂ ਵਿਚ ਤਾਂ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੇ ਤਿਰੰਗਾ ਲਹਿਰਾਉਣ ਗਏ ਕੈਬਨਿਟ ਮੰਤਰੀਆਂ ਦਾ ਘਿਰਾਓ ਵੀ ਕੀਤਾ ਕਿਉਂਕਿ ਬਜਾਏ ਇਹਨਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ, ਸਰਕਾਰ ਇਹਨਾਂ ਨੁੰ ਡਾਂਗਾਂ ਮਾਰ ਮਾਰ ਕੇ ਪੱਕਾ ਕਰ ਰਹੀ ਹੈ। ਉਹਨਾਂ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਜੋ ਖੁਦ ਇਕ ਅਧਿਆਪਕ ਸਨ, ਦੀ ਬਰਸੀ ’ਤੇ ਅਧਿਆਪਕਾਂ ਨਾਲ ਅਜਿਹਾ ਵਿਹਾਰ ਸ਼ਰਮਨਾਕ ਤੇ ਨਿੰਦਣਯੋਗ ਹੈ।

ਅਕਾਲੀ ਆਗੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਵੀ ਪੁੱਛਿਆ ਕਿ ਕੀ ਉਹ ਨਵਜੋਤ ਸਿੱਧੂ ਦੇ ਨਵੇਂ ਸਲਾਹਕਾਰ ਮਾਲਵਿੰਦਰ ਮਾਲੀ ਦੀ ਪੋਸਟ ਨਾਲ ਸਹਿਮਤ ਹਨ ਜਿਸ ਵਿਚ ਉਹਨਾਂ ਦਾਅਵਾ ਕੀਤਾ ਹੈ ਕਿ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਹੈ ਬਲਕਿ ਭਾਰਤ ਨੇ ਉਸ ’ਤੇ ਜ਼ਬਰੀ ਕਬਜ਼ਾ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਅਜਿਹੇ ਸ਼ਬਦ ਵਰਤਣੇ ਬਹੁਤ ਹੀ ਸ਼ਰਮਨਾਕ ਹਨ ਕਿਉਂਕਿ ਬਾਰਡਰਾਂ ’ਤੇ ਸ਼ਹੀਦ ਹੋਣ ਵਾਲੇ ਫੌਜੀਆਂ ਵਿਚੋਂ ਬਹੁ ਗਿਣਤੀ ਪੰਜਾਬੀ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਲੋਕਾਂ ਦੀਆਂ ਆਸਾਂ ਦੇ ਅਨੁਸਾਰ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਲੋਕਾਂ ਲਈ ਸਮਾਜ ਭਲਾਈ ਤੇ ਸੂਬੇ ਦਾ ਵਿਕਾਸ ਯਕੀਨੀ ਬਣਾਉਣ ਵਾਸਤੇ 13 ਨੁਕਾਤੀ ਏਜੰਡਾ ਤਿਆਰ ਕੀਤਾ ਹੈ। ਉਹਨਾਂ ਕਿਹ ਕਿ ਹਰ ਪਰਿਵਾਰ ਨੁੰ 400 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਮਿਲੇਗੀ, ਨੀਲਾ ਕਾਰਡ ਧਾਰਕ ਪਰਿਵਾਰ ਦੀਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ 2000 ਰੁਪਏ ਹਰ ਮਹੀਨੇ ਮਿਲਣਗੇ ਅਤੇ ਹੋਰ ਵਾਅਦਿਆਂ ਤੋਂ ਇਲਾਵਾ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਮਿਲੇਗਾ।

ਉਹਨਾਂ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ 2022 ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ਤੋਂ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਵਜੋਂ ਖੰਨਾ ਨੁੰ ਜ਼ਿਲ੍ਹਾ ਬਣਾਇਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜ੍ਹੀਆ, ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਹਰੀਸ਼ ਰਾਏ ਢਾਂਡਾ, ਜੀਵਨ ਧਵਨ, ਈਸ਼ਰ ਸਿੰਘ ਮੇਹਰਬਾਨ, ਯਾਦਵਿੰਦਰ ਸਿੰਘ ਯਾਦੂ, ਜਥੇਦਾਰ ਰਘੂਬੀਰ ਸਿੰਘ ਸਹਾਰਨਮਾਜਰਾ, ਦਲਮੇਘ ਸਿੰਘ ਖੱਟੜਾ, ਜਤਿੰਦਰਪਾਲ ਸਿੰਘ ਐਡਵੋਕੇਟ, ਸਾਧਾ ਸਿੰਘ ਮਹਿਤਪੁਰ, ਪਰਮਜੀਤ ਸਿੰਘ ਢਿੱਲੋਂ ਤੇ ਇਕਬਾਲ ਸਿੰਘ ਚੰਨੀ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 October 2026 | Ang 654 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 27-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 