ਸੁਖਬੀਰ ਸਿੰਘ ਬਾਦਲ ਨੇ ‘ਗੱਲ ਪੰਜਾਬ ਦੀ’ ਮੁਹਿੰਮ ਦੀ ਹਲਕਾ ਜ਼ੀਰਾ ਤੋਂ ਕੀਤੀ ਸ਼ੁਰੂਆਤ

ਚੰਡੀਗੜ੍ਹ, 18ਅਗਸਤ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨ 100 ਹਲਕੇ ਪ੍ਰੋਗਰਾਮ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹਲਕੇ ਜ਼ੀਰਾ ਦੇ ਪਿੰਡ ਭੜਾਣਾ ਤੋਂ ਕੀਤੀ। ਇਸ ਸਮੇਂ ਨੌਜਵਾਨਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।























