ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ
ਲੜਕੀਆਂ ਨੂੰ ਦਿੱਤਾ ਇੱਕ ਹੋਰ ਅਧਿਕਾਰ

ਨਵੀਂ ਦਿੱਲੀ,18ਅਗਸਤ(ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਅੱਜ ਇੱਕ ਵੱਡਾ ਫੈਸਲਾ ਦਿੰਦੇ ਹੋਏ ਵਿਦਿਆਰਥਣਾਂ ਨੂੰ ਰਾਸ਼ਟਰੀ ਰੱਖਿਆ ਅਕਾਦਮੀ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇ ਦਿੱਤੀ।ਸੁਪਰੀਮ ਕੋਰਟ ਵਿੱਚ ਮਹਿਲਾ ਉਮੀਦਵਾਰਾਂ ਨੂੰ ਐਨਡੀਏ ਦੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਬੁੱਧਵਾਰ ਨੂੰ ਫ਼ੌਜ ਨੂੰ ਤਾੜਨਾ ਕੀਤੀ।
ਸੁਪਰੀਮ ਕੋਰਟ ਨੇ ਐਨਡੀਏ ਪ੍ਰੀਖਿਆ ਦੇ ਸੰਬੰਧ ਵਿੱਚ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਫੌਜ ਦਾ ‘ਨੀਤੀਗਤ ਫੈਸਲਾ’ ਲਿੰਗ ਸਮਾਨਤਾ ਦੇ ਮਾਮਲੇ ਵਿੱਚ ਪੱਖਪਾਤੀ ਹੈ। ਤੁਹਾਨੂੰ ਦੱਸ ਦੇਈਏ ਕਿ ਐਨਡੀਏ ਦੀ ਪ੍ਰੀਖਿਆ 14 ਨਵੰਬਰ 2021 ਨੂੰ ਕਰਵਾਈ ਜਾਣੀ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੁਆਰਾ ਸਾਲ ਵਿੱਚ ਦੋ ਵਾਰ ਆਯੋਜਿਤ ਕੀਤੀ ਜਾਣ ਵਾਲੀ ਸਾਲ 2021 ਦੀ ਐਨਡੀਏ ਪ੍ਰੀਖਿਆ ਦੇ ਦੂਜੇ ਸੰਸਕਰਣ ਦੀ ਸੂਚਨਾ 9 ਜੂਨ 2021 ਨੂੰ ਜਾਰੀ ਕੀਤੀ ਗਈ ਸੀ।























