ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ
ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਪਹੁੰਚੇ ਨਵਜੋਤ ਸਿੰਘ ਸਿੱਧੂ
ਸੁਖਾਵੇਂ ਮਾਹੌਲ ਚ ਜਾਰੀ ਹੈ ਗੱਲਬਾਤ
ਕਈ ਅਹਿਮ ਮੁੱਦਿਆਂ ਤੇ ਹੋ ਰਹੀਆਂ ਹਨ ਵਿਚਾਰਾਂ

ਚੰਡੀਗੜ੍ਹ, 20ਅਗਸਤ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਉਹਨਾਂ ਦੇ ਸਿਸਵਾਂ ਫਾਰਮ ਹਾਊਸ ਤੇ ਪਹੁੰਚੇ ਹਨ। ਬੜੇ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਜਾਰੀ ਹੈ। ਉਹਨਾਂ ਦੇ ਨਾਲ ਜਨਰਲ ਸੈਕਟਰੀ ਪਰਗਟ ਸਿੰਘ ਤੇ ਵਰਕਰ ਪ੍ਰਧਾਨ ਕੁਲਜੀਤ ਨਾਗਰਾ ਵੀ ਮੌਜੂਦ ਹਨ।

ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਨਾਲ ਇਹ ਤੀਸਰੀ ਮੁਲਾਕਾਤ ਹੈ। ਦੱਸ ਦੱਈਏ ਕਿ ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਭਵਨ ਤੇ ਕਾਂਗਰਸ ਭਵਨ ਵਿਖੇ ਮੁਲਾਕਾਤ ਕਰ ਚੁੱਕੇ ਹਨ ਤੇ ਇਸ ਸਮੇਂ ਉਹ ਸਿਸਵਾਂ ਫਾਰਮ ਹਾਊਸ ਤੇ ਪੰਜਾਬ ਵਰਕਰਾਂ ਦਾ ਫੀਡਬੈਕ ਲੈ ਕੇ ਪਹੁੰਚੇ ਹਨ। ਕਈ ਮੁੱਦਿਆ ਤੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਜਾਰੀ ਕੀਤੇ ਹਨ ਕਿ ਮੰਤਰੀ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਾਂਗਰਸ ਭਵਨ ਵਿੱਚ 11 ਤੋਂ 2 ਵਜੇ ਤੱਕ ਬੈਠਣਗੇ।






















