ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤਾ ਦਾ ਵੱਡਾ ਬਿਆਨ
ਕੈਪਟਨ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ 2022 ਦੀਆਂ ਚੋਣਾਂ-ਹਰੀਸ਼ ਰਾਵਤ

ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਬਿਆਨ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ । ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕਰਦਿਆਂ ਕਿਹਾ ਕੀ ਕੈਪਟਨ ਵੱਡੇ ਦਿਲ ਵਾਲੇ ਨੇਤਾ ਹਨ ਅਤੇ ਉਹ ਆਪਣੀ ਸੂਝ ਬੂਝ ਨਾਲ ਪੰਜਾਬ ਨੂੰ 2022 ਦੀਆਂ ਚੋਣਾਂ ਵਿੱਚ ਫੇਰ ਤੋਂ ਜਿੱਤ ਦਿਵਾਉਣਗੇ।






















