ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਲਈ ਕੀਤਾ ਟਵੀਟ
ਸਾਡੇ ਕਿਸਾਨ ਸਾਡਾ ਮਾਣ ਅਤੇ ਕਿਸਾਨਾਂ ਦੀ ਭਲਾਈ ਹੀ ਸਾਡੀ ਪਹਿਲ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਸਾਡਾ ਮਾਣ ਹਨ ਅਤੇ ਪੰਜਾਬ ਸਰਕਾਰ ਦੀ ਪਹਿਲ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਾ ਹੈ।
ਜਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਪਿਛਲੇ ਦਿਨੀਂ ਗੰਨੇ ਦੀਆਂ ਕੀਮਤਾਂ ਵਧਾਉਣ ਨੂੰ ਲੈ ਕੇ ਜਲੰਧਰ ਦੇ ਨੇੜੇ ਹਾਈਵੇ ਬੰਦ ਕੀਤਾ ਹੋਇਆ ਸੀ। ਜਿਸ ਤੋਂ ਬਾਅਦ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਪੱਖ ਸੁਣਿਆ ਅਤੇ ਗੰਨੇ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕਰਦਿਆਂ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਗੰਨਾ ਖਰੀਦਣ ਦਾ ਐਲਾਨ ਕੀਤਾ ਸੀ।























