ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਵੇਗੀ ਬੈਠਕ

ਚੰਡੀਗੜ੍ਹ, 26ਅਗਸਤ(ਵਿਸ਼ਵ ਵਾਰਤਾ)- ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਜੋ ਕਿ ਬਾਅਦ ਦੁਪਹਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਵਰਖਾ ਰੁੱਤ ਇਜਲਾਸ ਦੇ ਪ੍ਰੋਗਰਾਮ ਨੂੰ ਪ੍ਰਵਾਨਗੀ ਦੇਣ ਤੋਂ ਇਲਾਵਾ ਸਮਾਗਮ ਵਿੱਚ ਪੇਸ਼ ਹੋਣ ਵਾਲੇ ਕਈ ਬਿਲਾਂ ਤੇ ਰਿਪੋਰਟਾਂ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ।






















