ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ
ਇਹਨਾਂ ਮਹੱਤਵਪੂਰਨ ਮੁੱਦਿਆਂ ਤੇ ਹੋ ਸਕਦੀ ਹੈ ਵਿਚਾਰ ਚਰਚਾ ਅਤੇ ਲਏ ਜਾ ਸਕਦੇ ਹਨ ਅਹਿਮ ਫੈਸਲੇ

ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ) ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਵੀਡੀਓ ਕਾਨਫਰੰਸਿਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦਾ ਕੋਈ ਵੀ ਅਗਾਊਂ ਏਜੰਡਾ ਨਹੀਂ ਐਲਾਨਿਆ ਗਿਆ ਹੈ ਪਰ ,ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪਿਛਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜਿਹਨਾਂ ਮੁੱਦਿਆਂ ਤੇ ਚਰਚਾ ਨਹੀਂ ਹੋਈ ਸੀ ਦੇ ਬਾਰੇ ਵਿੱਚ ਅੱਜ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਸੰਬੰਧੀ ਬਿਲ ਅਤੇ ਮੋਹਾਲੀ ਵਿਖੇ ਬਣ ਰਹੀ ਪੇਗਾਰਸ ਯੂਨੀਵਰਸਿਟੀ ਸੰਬੰਧੀ ਬਿਲ ਵੀ ਪਾਸ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੀ ਅਗਵਾਈ ਵਾਲੀ ਮੁਲਾਜ਼ਮਾਂ ਸੰਬੰਧੀ ਕਮੇਟੀ ਦੀ ਰਿਪੋਰਟ ਤੇ ਵੀ ਮਹੱਤਵਪੂਰਨ ਫੈਸਲੇ ਲਏ ਸਕਦੇ ਹਨ।






















